22ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਜੀ ਦੀ ਯਾਦਗਾਰੀ ਵਿੱਚ ਫੁੱਟਬਾਲ ਟੂਰਨਾਮੈਂਟ ਤੀਜੇ ਦਿਨ ਵੀ ਜਾਰੀ

ਖ਼ਾਲਸਾ ਕਾਲਜ ਗੜ੍ਹਸ਼ੰਕਰ ਤੇ ਧਮਾਈ ਵਲੋਂ ਫਾਈਨਲ ’ਚ ਅਤੇ ਯੰਗ ਫੁੱਟਬਾਲ ਕਲੱਬ ਮਾਹਿਲਪੁਰ ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਲੋਂ ਸੈਮੀਨਾਲ ’ਚ ਪ੍ਰਵੇਸ਼
ਗੜ੍ਹਸ਼ੰਕਰ, (ਸਮਾਜ ਵੀਕਲੀ) (ਬਲਵੀਰ ਚੌਪੜਾ ) ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਇਥੋਂ ਦੇ ਬੱਬਰ ਅਕਾਲੀ ਅਕਾਲੀ ਖਾਲਸਾ ਕਾਲਜ ਦੇ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਸਟੇਡੀਅਮ ’ਚ ਕਰਵਾਏ ਜਾ ਰਹੇ 5 ਦਿਨਾਂ 22ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਪਿੰਡ, ਕਾਲਜ ਤੇ ਕਲੱਬ ਵਰਗ ਦੇ ਮੈਚ ਕਰਵਾਏ ਗਏ। ਪਿੰਡ ਵਰਗ ਦੇ ਮੈਚ ’ਚ ਧਮਾਈ ਨੇ ਫਤਹਿਪੁਰ ਖੁਰਦ ਨੂੰ 3-1 ਗੋਲਾਂ ਦੇ ਫਰਕ ਨਾਲ ਹਰਾਕੇ ਫਾਈਨਲ ਵਿਚ ਪ੍ਰਵੇਸ਼ ਪਾਇਆ। ਇਸੇ ਤਰ੍ਹਾਂ ਕਲੱਬ ਵਰਗ ’ਚ ਯੰਗ ਫੁੱਟਬਾਲ ਕਲੱਬ ਮਾਹਿਲਪੁਰ ਨੇ 5-0 ਦੇ ਮੁਕਾਬਲੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜੱਬੜ ਨੂੰ ਹਰਾਕੇ ਸੈਮੀਫਾਈਨਲ ਵਿਚ ਥਾਂ ਬਣਾਈ। ਇਸੇ ਤਰ੍ਹਾਂ ਕਾਲਜ ਵਰਗ ਦੇ ਮੈਚ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਨੇ 3-0 ਗੋਲਾਂ ਦੇ ਫਰਕ ਨਾਲ ਫੁੱਟਬਾਲ ਅਕੈਡਮੀ ਬੱਡੋਂ ਨੂੰ ਹਰਾਕੇ ਸੈਮੀਫਾਈਨਲ ਵਿਚ ਪ੍ਰਵੇਸ਼ ਪਾਇਆ। ਕਾਲਜ ਵਰਗ ਦੇ ਸੈਮੀਫਾਈਨਲ ਮੁਕਾਬਲੇ ਵਿਚ ਬੀ.ਏ.ਐੱਮ. ਖਾਲਸਾ ਕਾਲਜ ਗੜ੍ਹਸ਼ੰਕਰ ਦੀ ਟੀਮ ਨੇ ਦਸਮੇਸ਼ ਫੁੱਟਬਾਲ ਅਕੈਡਮੀ ਸ੍ਰੀ ਆਨੰਦਪੁਰ ਸਾਹਿਬ ਨੂੰ 3-1 ਦੇ ਫਰਕ ਨਾਲ ਹਰਾਕੇ ਫਾਈਨਲ ਵਿਚ ਪ੍ਰਵੇਸ਼ ਪਾਇਆ।
ਟੂਰਨਾਮੈਂਟ ਦੇ ਵੱਖ-ਵੱਖ ਮੁਕਾਬਲਿਆਂ ’ਚ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਮਹਿੰਦਰ ਸਿੰਘ ਬਾਠ ਪ੍ਰਧਾਨ ਦੋਆਬਾ ਗਰੁੱਪ ਆਫ਼ ਕਾਲਜਿਜ਼, ਕਰਨੈਲ ਸਿੰਘ ਧਮਾਈ ਯੂ.ਕੇ., ਮੁਕੇਸ਼ ਕਪੂਰ ਐੱਮ.ਡੀ. ਕਪੂਰ ਜ਼ਿਊਲਰਜ਼, ਰਾਣਾ ਸ਼ਿਵਪਾਲ ਨਾਡਾ, ਰਾਜਵਿੰਦਰ ਸਿੰਘ ਰਾਜਾ ਦਿਆਲ ਯੂ.ਐੱਸ.ਏ., ਮਨਜਿੰਦਰ ਸਿੰਘ ਬੱਗਾ ਦਿਆਲ ਕੈਨੇਡਾ, ਅਲਵਿੰਦਰ ਸਿੰਘ ਸ਼ੇਰਗਿੱਲ ਕੈਨੇਡਾ, ਸੁਖਜਿੰਦਰ ਸਿੰਘ ਛਿੰਝਰ, ਗੋਪਾਲ ਕ੍ਰਿਸ਼ਨ ਪਾਲੀ, ਸੂਬੇਦਾਰ ਕੇਵਲ ਸਿੰਘ ਭੱਜਲ, ਗਿਆਨੀ ਭਗਤ ਸਿੰਘ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆ ਮੈਚ ਸ਼ੁਰੂ ਕਰਵਾਏ। ਇਸ ਮੌਕੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਨੇ ਸੰਬੋਧਨ ਕਰਦਿਆਂ ਟੂਰਨਾਮੈਂਟ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਸੋਨਾਲੀਕਾ ਟ੍ਰੈਕਟਰਜ਼ ਹੁਸ਼ਿਆਰਪੁਰ ਵਲੋਂ ਖੇਡਾ ਦੇ ਵਿਕਾਸ ਲਈ ਟੂਰਨਾਮੈਂਟ ਕਮੇਟੀ ਨੂੰ ਇਕ ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਰਾਜਿੰਦਰ ਸਿੰਘ ਸ਼ੂਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਗੜ੍ਹਸ਼ੰਕਰ ਅਤੇ ਕਨਵਰ ਅਰੋੜਾ ਐੱਮ.ਡੀ. ਕਨਵਰ ਅਰੋੜਾ ਕੰਸਲਟੈਂਟਸ, ਬਲਰਾਜ ਸਿੰਘ ਤੂਰ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਨਵਾਂਸ਼ਹਿਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਟੂਰਨਾਮੈਂਟ ਦੌਰਾਨ ਪ੍ਰਧਾਨ ਮੁਖਤਿਆਰ ਸਿੰਘ ਹੀਰਾ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਹਰਵਿੰਦਰ ਸੰਘ ਬਾਠ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰਧਾਨ ਮੁਖਤਿਆਰ ਸਿੰਘ ਹੈਪੀ ਹੀਰ, ਡਾ. ਹਰਵਿੰਦਰ ਸਿੰਘ ਬਾਠ, ਬਲਵੀਰ ਸਿੰਘ ਬੈਂਸ, ਰਣਜੀਤ ਸਿੰਘ ਖੱਖ, ਯੋਗ ਰਾਜ ਗੰਭੀਰ, ਸਤਨਾਮ ਸਿੰਘ ਸੰਘਾ, ਅਮਨਦੀਪ ਸਿੰਘ ਬੈਂਸ, ਰੋਸ਼ਨਜੀਤ ਸਿੰਘ ਪਨਾਮ, ਗੁਰਪ੍ਰੀਤ ਸਿੰਘ ਬਾਠ, ਜੋਗਿੰਦਰ ਸਿੰਘ ਸੰਧੂ, ਚੌਧਰੀ ਸਰਬਜੀਤ ਸਿੰਘ, ਸਤਨਾਮ ਸਿੰਘ ਪਾਰੋਵਾਲ, ਕਮਲ ਬੈਂਸ, ਬੂਟਾ ਸਿੰਘ ਪੁਰੇਵਾਲ, ਅਮਰੀਕ ਹਮਰਾਜ਼, ਜਸਵੰਤ ਸਿੰਘ ਭੱਠਲ, ਸੱਜਣ ਸਿੰਘ ਧਮਾਈ, ਹਰਦੀਪ ਸਿੰਘ ਕੋਚ, ਤਰਲੋਚਨ ਸਿੰਘ ਗੋਲੀਆਂ ਤੇ ਹੋਰ ਮੈਂਬਰ ਹਾਜ਼ਰ ਹੋਏ। ਰੋਸ਼ਨਜੀਤ ਸਿੰਘ ਪਨਾਮ ਨੇ ਸਟੇਜ ਦੀ ਕਾਰਵਾਈ ਚਲਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੁਕੇਸ਼ ਜੱਸਲ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ਼ ਜੀ ਦੇ ਗੁਰੂਪੁਰਵ ਨੂੰ ਸਮਰਪਿਤ ‘ਕਾਂਸ਼ੀ ਵਿੱਚ ਚੰਨ ਚੜ੍ਹਿਆ ਗੀਤ ਰਿਲੀਜ਼
Next articleਖ਼ਾਲਸਾ ਕਾਲਜ ਵਿਖੇ ਰੁਜ਼ਗਾਰਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਸਮਾਪਤ ।