ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ) ਚੰਡੀਗੜ੍ਹ-ਹੁਸ਼ਿਆਰਪੁਰ ਮੁੱਖ ਮਾਰਗ ‘ਤੇ ਪਿੰਡ ਭੱਜਲਾ ਦੇ ਰੇਲਵੇ ਫਾਟਕ ਨੇੜੇ ਟਰੱਕ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਭੈ (24) ਪਿੰਡ ਦਦਿਆਲ ਵੱਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਭੈ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦਦਿਆਲ ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਕਰੀਬ ਸਾਢੇ ਬਾਰਾਂ ਵਜੇ ਸੈਲਾਖੁਰਦ ਤੋਂ ਗੜ੍ਹਸ਼ੰਕਰ ਵੱਲ ਜਾ ਰਿਹਾ ਸੀ ਕਿ ਪਿੰਡ ਭੱਜਲਾ ਦੇ ਰੇਲਵੇ ਫਾਟਕ ਨੇੜੇ ਉਸ ਦਾ ਵਾਹਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਿਆ। ਇਸ ਟੱਕਰ ਵਿੱਚ ਅਭੈ ਸਖ਼ਤ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਸਿਰ ‘ਚ ਗੰਭੀਰ ਸੱਟ ਲੱਗ ਗਈ। ਹਾਦਸੇ ਦੌਰਾਨ ਮੌਕੇ ਤੋਂ ਲੰਘ ਰਹੇ ਰਾਹਗੀਰਾਂ ਵੱਲੋਂ ਜ਼ਖ਼ਮੀ ਹਾਲਤ ਵਿੱਚ ਅਭੈ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਕਤ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਅਭੈ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਇਸ ਹਾਦਸੇ ਨਾਲ ਪਿੰਡ ਦਦਿਆਲ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਗੜ੍ਹਸ਼ੰਕਰ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



