ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਅੱਪਰਾ ਪੁਲਿਸ ਨੇ 247 ਨਸ਼ੀਲੀਆਂ ਗੋਲੀਆਂ ਸਮੇਤ ਦੋ ਸਕੇ ਭਰਾਵਾਂ ਨੂੰ ਕਾਬੂ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧ’ਚ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਖਵਿੰਦਪਾਲ ਸਿੰਘ ਮੁਲਤਾਨੀ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ, ਕਿ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਦੌੜਨ ਲੱਗਾ, ਸੱਕ ਪੈਣ ‘ਤੇ ਜਦੋਂ ਉਸਦੀ ਤਲਾਸ਼ੀ ਲੀ ਤਾਂ ਉਸ ਪਾਸੋਂ 247 ਨਸੀਲੀਆਂ ਗੋਲੀਆਂ ਰੰਗ ਸਫੈਦ ਬਰਾਮਦ ਹੋਈਆਂ | ਕਥਿਤ ਦੋਸ਼ੀ ਦੀ ਸ਼ਨਾਖਤ ਰੋਹਿਤ ਪੁੱਤਰ ਸ਼ਾਦੀ ਰਾਮ ਵਾਸੀ ਮੁਹੱਲਾ ਚੌਧਰੀਆਂ ਫਿਲੌਰ ਵਜੋਂ ਹੋਈ ਹੈ | ਉਸਨੇ ਜਾਂਚ ਦੌਰਾਨ ਦੱਸਿਆ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਆਪਣੇ ਭਰਾ ਤੋਂ ਲੈਂਦਾ ਹੈ, ਜਿਸ ‘ਤੇ ਪੁਲਿਸ ਨੇ ਉਸਦੇ ਭਰਾ ਹੈਪੀ ਪੁੱਤਰ ਸ਼ਾਦੀ ਰਾਮ ਵਾਸੀ ਮੁਹੱਲਾ ਚੌਧਰੀਆਂ ਨੂੰ ਵੀ ਕਾਬੂ ਕਰ ਲਿਆ ਹੈ | ਕਥਿਤ ਦੋਸ਼ੀਆਂ ਦੇ ਖਿਲਾਫ਼ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 131 ਐੱਨ. ਡੀ. ਪੀ. ਐੱਸ ਐਕਟ ਦੀ ਧਾਰਾ 22-61-85 ਤਹਿਤ ਦਰਜ ਕਰ ਲਿਆ ਗਿਆ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly