HOME 25 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਕਥਿਤ ਦੋਸ਼ੀ ਗ੍ਰਿਫ਼ਤਾਰ

25 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਕਥਿਤ ਦੋਸ਼ੀ ਗ੍ਰਿਫ਼ਤਾਰ

4
ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)- ਥਾਣਾ ਫਿਲੌਰ ਦੀ ਪੁਲਿਸ ਨੇ ਦਾਣਾ ਮੰਡੀ ਫਿਲੌਰ ਨੇੜਿਓਂ ਇੱਕ ਵਿਅਕਤੀ ਨੂੰ 25 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ੀ ਦੀ ਪਛਾਣ ਬਲਦੇਵ ਰਾਜ ਉਰਫ਼ ਤੋਤਾ ਪੁੱਤਰ ਪਿਆਰਾ ਰਾਮ ਵਾਸੀ ਵਜੋਂ ਹੋਈ ਹੈ। ਇਹ ਕਾਰਵਾਈ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ੍ਰੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਸ੍ਰੀ ਵਨੀਤ ਅਹਲਾਵਤ ਅਤੇ ਉਪ ਪੁਲਿਸ ਕਪਤਾਨ ਫਿਲੌਰ ਸ੍ਰੀ ਭਾਰਤ ਮਸੀਹ ਲੱਧੜ ਦੀ ਅਗਵਾਈ ਹੇਠ ਥਾਣਾ ਫਿਲੌਰ ਦੇ ਮੁਖੀ ਅਫ਼ਸਰ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਟੀਮ ਨੇ ਸਪੈਸ਼ਲ ਆਪ੍ਰੇਸ਼ਨ ਚਲਾਇਆ। ਡੀ.ਐੱਸ.ਪੀ. ਭਾਰਤ ਮਸੀਹ ਲੱਧੜ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 166, ਧਾਰਾ 61-1-14 ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਕਥਿਤ ਦੋਸ਼ੀ ਮੰਡ ਦਰਿਆ ਏਰੀਆ ਫਿਲੌਰ ਤੋਂ ਸਸਤੇ ਭਾਅ ਨਜਾਇਜ਼ ਸ਼ਰਾਬ ਖਰੀਦ ਕੇ ਸੈਫਾਬਾਦ ਨੇੜਲੇ ਪੇਂਡੂ ਖੇਤਰ ਵਿੱਚ ਮਜ਼ਦੂਰੀ ਕਰਨ ਵਾਲੇ ਵਿਅਕਤੀਆਂ ਨੂੰ ਸਪਲਾਈ ਕਰਦਾ ਸੀ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਪੁੱਛਗਿੱਛ ਜਾਰੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleThe Empty Rhetoric of Bilawal Bhutto: How “Water Nationalism” Hides Pakistan’s Internal Failures
Next articleਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਨੇ ਪਿੰਡ ਬੱਛੂਆਂ ਵਿਖੇ ਸਲਾਨਾ ਭੰਡਾਰੇ ਅਤੇ ਪੀਰਾਂ ਦੀ ਚੌਕੀ ਦੇ ਮੇਲੇ ਵਿੱਚ ਟੇਕਿਆ ਮੱਥਾ, ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ