ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ 16ਵੇਂ ਰਾਸ਼ਟਰੀ ਵੋਟਰ ਦਿਵਸ ਦੀਆਂ ਵਧਾਈਆਂ ਦਿੰਦਿਆ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 25 ਜਨਵਰੀ, 2026 ਨੂੰ ਜ਼ਿਲ੍ਹੇ ਵਿੱਚ ਬੜੇ ਉਤਸ਼ਾਹ ਨਾਲ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਦਾ ਸਮਾਗਮ ਡੀ.ਏ.ਐਨ ਕਾਲਜ, ਨਵਾਂਸ਼ਹਿਰ ਵਿਖੇ 25 ਜਨਵਰੀ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਵਿੱਚ ਵਿਦਿਆਰਥੀਆਂ/ਪ੍ਰਤੀਯੋਗੀਆਂ ਵੱਲੋਂ ਭਾਸ਼ਣ, ਲਘੂ—ਨਾਟਕ, ਰੰਗੋਲੀ, ਗਿੱਧਾ, ਗੀਤ ਆਦਿ ਸਵੀਪ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਸਮਾਗਮ ਵਿੱਚ ਜ਼ਿਲ੍ਹੇ ਦੇ ਸਵੀਪ ਆਈਕਨ ਵੀ ਹਾਜ਼ਰ ਹੋਣਗੇ ਤੇ ਉਹਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉੱਤੇ ਵੋਟਰ ਸੂਚੀ ਦੀ ਸੁਧਾਈ 2026 ਦੌਰਾਨ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਇੱਕ—ਇੱਕ ਈ.ਆਰ.ਓ., ਨੋਡਲ ਅਫਿਸਰ ਅਤੇ ਬੀ.ਐਲ.ਓ. ਨੂੰ ਇਨਾਮੀ ਰਾਸ਼ੀ ਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਪ੍ਰਤੀਯੋਗੀ, ਉਮੀਦਵਾਰ, ਸਹਾਇਕ ਨੋਡਲ ਅਫ਼ਸਰਾਂ ਆਦਿ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 03 ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ, ਜਿਹਨਾਂ ਦੇ ਕੁੱਲ 615 ਪੋਲਿੰਗ ਬੂਥ ਤੇ 440 ਲੁਕੇਸ਼ਨ ਹਨ ਤੇ 4,89,412 ਕੁੱਲ ਵੋਟਰ(Male 253381, Female 236014 ਅਤੇ Third Gener 17) ਹਨ। ਉਨ੍ਹਾਂ ਦੱਸਿਆ ਕਿ 25 ਜਨਵਰੀ, 1950 ਨੂੰ ਭਾਰਤ ਚੋਣ ਕਮਿਸ਼ਨ ਹੋਂਦ ਵਿੱਚ ਆਇਆ ਸੀ ਅਤੇ ਇਹ ਦਿਨ ਸਾਨੂੰ ਯਾਦ ਦਵਾਉਂਦਾ ਹੈ, ਕਿ ਲੋਕਤੰਤਰ ਵਿੱਚ ਹਰ ਵੋਟ ਅਹਿਮ ਹੁੰਦੀ ਹੈ ਤੇ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿੱਚ ਹਰ ਸ਼੍ਰੇਣੀ ਦੇ ਹਰੇਕ ਨਾਗਰਿਕ ਦੀ ਵੋਟ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਮੇਸ਼ਾ ਸੋਚ—ਸਮਝ ਕੇ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ, ਕਿ ਵੋਟ ਪਾਉਣਾ ਸਾਡਾ ਅਧਿਕਾਰ ਹੀ ਨਹੀਂ, ਬਲਕਿ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਜਿਸ ਨੇ ਅਜੇ ਤੱਕ ਆਪਣੀ ਵੋਟ ਲਈ ਰਜਿਸਟ੍ਰੇਸ਼ਨ ਨਹੀ ਕਰਵਾਈ, ਉਹ ਵੀ ਆਪਣੀ ਵੋਟ ਬਣਾਉਣ ਲਈ ਆਪਣਾ ਫਾਰਮ ਆਨ ਲਾਈਨ (https://voters.eci.gov.in or Voter Helpline Mobile App) ਤੇ ਭਰ ਸਕਦੇ ਹਨ ਜਾਂ ਸਬੰਧ ਬੀ.ਐਲ.ਓਜ਼ ਜਾਂ ਈ.ਆਰ.ਓ ਦਫ਼ਤਰ ਵਿੱਚ ਵੀ ਆਪਣਾ ਫਾਰਮ ਭਰਕੇ ਦੇ ਸਕਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



