ਚੰਡੀਗੜ੍ਹ (ਸਮਾਜ ਵੀਕਲੀ): ਕਰੋਨਾਵਾਇਰਸ ਕਾਰਨ ਪੰਜਾਬ ’ਚ 24 ਘੰਟਿਆਂ ਦੌਰਾਨ ਕੋਈ ਮੌਤ ਨਹੀਂ ਹੋਈ। ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ’ਚ ਕਰੋਨਾ ਦੇ 25 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 21 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 219 ਸਰਗਰਮ ਕੇਸ ਹਨ। ਸੂਬੇ ’ਚ ਹੁਣ ਤੱਕ ਕਰੋਨਾ ਮ੍ਰਿਤਕਾਂ ਦਾ ਅੰਕੜਾ 16562 ’ਤੇ ਪਹੁੰਚ ਚੁੱਕਿਆ ਹੈ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 14 ਨਵੇਂ ਕੇਸ ਸਾਹਮਣੇ ਆਏ ਹਨ ਅਤੇ 9 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਹਰਿਆਣਾ ’ਚ 89 ਸਰਗਰਮ ਕੇਸ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly