267 ਪਾਵਨ ਸਰੂਪ ਲਾਪਤਾ ਮਾਮਲਾ: ਸੇਵਾਮੁਕਤ ਜਸਟਿਸ ਨਵਿਤਾ ਸਿੰਘ ਨੂੰ ਜਾਂਚ ਸੌਂਪੀ

ਸ੍ਰੀ ਆਨੰਦਪੁਰ ਸਾਹਿਬ (ਸਮਾਜਵੀਕਲੀ) :  ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਲਾਪਤਾ ਹੋਣ ਸਬੰਧੀ ਪੜਤਾਲ ਹਾਈਕੋਰਟ ਦੀ ਸੇਵਾਮੁਕਤ ਜਸਟਿਸ ਨਵਿਤਾ ਸਿੰਘ ਅਤੇ ਤਿਲੰਗਾਨਾ ਹਾਈਕੋਰਟ ਦੇ ਵਕੀਲ ਈਸ਼ਰ ਸਿੰਘ ਨੂੰ ਸੌਂਪਦੇ ਹੋਏ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਦੇਣ ਦੇ ਲਈ ਕਿਹਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੀਤੇ ਦਿਨੀਂ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ‘ਚ ਮਾਮਲੇ ਦੀ ਪੜਤਾਲ ਅਕਾਲ ਤਖ਼ਤ ਦੇ ਜਥੇਦਾਰ ਰਾਹੀਂ ਕਰਵਾਉਣ ਲਈ ਫੈਸਲਾ ਲਿਆ ਗਿਆ ਸੀ ਤੇ ਜਥੇਦਾਰ ਅਕਾਲ ਤਖ਼ਤ ਨੂੰ ਇਸ ਬਾਰੇ ਪੱਤਰ ਭੇਜ ਕੇ ਜਾਂਚ ਕਰਵਾਉਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਹੁਣ ਜਥੇਦਾਰ ਅਕਾਲ ਤਖ਼ਤ ਨੇ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਉਣ ਦੇ ਲਈ ਫੈਸਲਾ ਲਿਆ ਹੈ।

Previous articleਮੋਗਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਜਬਰ ਜਨਾਹ ਦੋਸ਼ ਹੇਠ ਗ੍ਰਿਫ਼ਤਾਰ
Next articleਨੇਪਾਲ ਕਮਿਊਨਿਸਟ ਪਾਰਟੀ ਦੀ ਬੈਠਕ ਪੰਜਵੀਂ ਵਾਰ ਮੁਲਤਵੀ