HOME 27 ਜਨਵਰੀ ਨੂੰ ਲੁਧਿਆਣਾ ਵਿਖੇ ਭਲਾਈ ਮੰਤਰੀ ਬਲਜੀਤ ਕੌਰ ਦੇ...

27 ਜਨਵਰੀ ਨੂੰ ਲੁਧਿਆਣਾ ਵਿਖੇ ਭਲਾਈ ਮੰਤਰੀ ਬਲਜੀਤ ਕੌਰ ਦੇ ਫੂਕੇ ਜਾਣਗੇ ਪੁਤਲੇ :- ਲਤਾਲਾ/ਮੁੱਲਾਂਪੁਰ

 (ਸਮਾਜ ਵੀਕਲੀ)   ਐਸ ਸੀ/ਬੀ ਸੀ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕਾਈ ਲੁਧਿਆਣਾ ਦੀ ਮੀਟਿੰਗ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਦੀ ਅਗਵਾਈ ਹੇਠ ਹੋਈ  ਮੀਟਿੰਗ ਬਾਰੇ ਲੈਕਚਰਾਰ ਹਰਭਿੰਦਰ ਸਿੰਘ ਮੁੱਲਾਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਤੇ ਹੋਰ ਵਿਭਾਗਾਂ ‘ਚ ਰਿਜ਼ਰਵੇਸ਼ਨ ਨੀਤੀ ਅਤੇ ਵੈਲਫੇਅਰ ਵਿਭਾਗ ਦੇ ਪੱਤਰਾਂ , ਕੋਰਟ ਦੇ ਆਏ ਫੈਸਲਿਆਂ ਦੇ ਬਾਵਜੂਦ ਮਾੜੀ ਮਾਨਸਿਕਤਾ ਤਹਿਤ ਐੱਸ ਸੀ /ਬੀ ਸੀ ਅਧਿਆਪਕਾਂ/ਮੁਲਾਜ਼ਮਾਂ ਦੇ ਹੱਕ ਵਿੱਚ ਆਏ ਫੈਸਲਿਆ, ਪੱਤਰਾਂ ਆਦਿ ਨੂੰ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਿਚ ਸਹੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ। ਇਹ ਸਭ ਕੁਝ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ। ਜਿਸ ਚ ਰਾਖਵਾਂਕਰਣ ਸੈੱਲ ਵਿਖੇ ਤਾਇਨਾਤ ਅਧਿਕਾਰੀ, ਜਿਨ੍ਹਾਂ ਨੇ ਇਹਨਾਂ ਪੱਤਰਾਂ ਨੂੰ ਸਹੀ ਰੂਪ ਵਿੱਚ ਲਾਗੂ ਕਰਵਾਉਣਾ ਹੁੰਦਾ ਹੈ,ਓਹ ਹੀ ਪੱਤਰਾਂ ਤੇ ਫੈਸਲਿਆ ਦੇ ਗਲਤ ਅਰਥ ਕੱਢ ਕੇ, ਬਿਨਾਂ ਸੀਨੀਆਰਤਾ ਸੂਚੀ, ਤਰੱਕੀ ਸੂਚੀਆਂ ਦੇਖਿਆਂ ਹੀ ਵਿਭਾਗਾਂ ਵੱਲੋਂ ਗਲਤ ਤਿਆਰ ਕੀਤੇ ਰੋਸਟਰ ਰਜਿਸਟਰਾਂ ਨੂੰ ਹੀ ਪ੍ਰਵਾਨ ਕਰ ਦਿੰਦੇ ਹਨ। ਤਰੱਕੀਆਂ ਕਰਨ ਸਮੇਂ ਬਣਦੀ ਰਿਜਰਵੇਸ਼ਨ ਐਸ ਸੀ ਤੇ ਅੰਗਹੀਣ ਕਰਮਚਾਰੀਆਂ ਨੂੰ ਨਹੀਂ ਦਿੱਤੀ ਜਾਂਦੀ। ਜਿਸ ਲਈ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀ , ਸਕੱਤਰ ਤੇ ਮੰਤਰੀ ਦੋਸ਼ੀ ਹਨ। ਇਸ ਸਬੰਧੀ ਵਾਰ ਵਾਰ ਸਮਾਜਿਕ ਨਿਆਂ ਅਧਿਕਾਰਤਾ ਤੇ ਘਟ ਗਿਣਤੀ ਵਿਭਾਗ ਦੇ ਡਾਇਰੈਕਟਰ , ਸਕੱਤਰ ਤੇ ਮੰਤਰੀ ਨੂੰ ਈ ਮੇਲ ਰਾਹੀਂ ਸਿਕਾਇਤਾਂ ਭੇਜ ਕੇ ਜਾਣੂੰ ਕਰਵਾਇਆ ਗਿਆ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਮੀਟਿੰਗ ਲਈ ਜਥੇਬੰਦੀ ਵਲੋਂ ਸਮਾਂ ਮੰਗਿਆ ਗਿਆ। ਪਰ ਅਜੇ ਤੱਕ ਵੀ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ। ਇਸ ਸਭ ਕੁਝ ਨੂੰ ਵਿਚਾਰਦੇ ਹੋਏ ਜਥੇਬੰਦੀ ਨੇ  27 ਜਨਵਰੀ 2026 ਨੂੰ ਸਕੱਤਰ ਤੇ ਮੰਤਰੀ ਵਿਰੁੱਧ ਜਿਲਾ ਪੱਧਰ ਤੇ ਡੀਸੀ ਦਫ਼ਤਰ ਲੁਧਿਆਣਾ ਅੱਗੇ ਰੋਸ ਪ੍ਰਦਰਸ਼ਨ ਉਪਰੰਤ ਭਲਾਈ ਮੰਤਰੀ ਦੇ ਪੁਤਲੇ ਸਾੜਨ ਦਾ ਫ਼ੈਸਲਾ ਕੀਤਾ ਗਿਆ।   ਮੀਟਿੰਗ ਵਿੱਚ ਮਾ. ਪ੍ਰੀਤਮ ਸਿੰਘ, ਮਾ. ਜਗਜੀਤ ਸਿੰਘ ਲਲਤੋਂ, ਮਾ. ਹਰਜੀਤ ਸਿੰਘ ਸਲੇਮਪੁਰ, ਮਾ. ਇੰਦਰਜੀਤ ਸਿੰਘ ਬਾਸੀਆਂ, ਮਾ: ਦੇਵਿੰਦਰ ਸਿੰਘ ਬਾਣੀਏਵਾਲ,ਮਾ: ਯਾਦਵਿੰਦਰ ਸਿੰਘ, ਲੈਕ ਭੁਪਿੰਦਰ ਸਿੰਘ ਚੰਗਣਾਂ, ਲੈਕ: ਮਨੋਹਰ ਸਿੰਘ ਦਾਖਾ, ਲੈਕ: ਗੁਰਪ੍ਰੀਤ ਸਿੰਘ , ਲੈਕ:ਰਣਜੀਤ ਸਿੰਘ ਹਠੂਰ, ਲੈਕ:ਦਰਸ਼ਨ ਸਿੰਘ ਡਾਂਗੋ, ਲੈਕ:ਗੁਰਜੈਪਾਲ ਸਿੰਘ  ਤੋਂ ਇਲਾਵਾ ਹੋਰ ਜਥੇਬੰਦੀ ਦੇ ਹੋਰ ਆਗੂ ਅਧਿਆਪਕ ਸ਼ਾਮਿਲ ਹਾਜ਼ਰ ਸਨ।

Harbhinder Singh

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article*ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਨ ਜੇ.ਡੀ. ਨੂੰ ਦਿੱਤੀ ਨਿੱਘੀ ਸ਼ਰਧਾਂਜਲੀ*
Next article10 ਲੱਖ ਵਾਲਾ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਅੱਜ ਕਾਠਗੜ੍ਹ ਤੋਂ ਸ਼ੁਰੂ ਕੀਤਾ।