28ਵੇਂ ਵਿਦਿਆਰਥੀਆਂ ਦੇ ਸਾਇੰਸ ਕਾਮਰਸ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਪੈਦਾ ਕਰਨ ਅਤੇ ਉਨ੍ਹਾਂ ਅੰਦਰ ਛੁਪੇ ਹੁਨਰ ਨੂੰ ਉਜਾਗਰ ਕਰਨ ਲਈ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਕਪੂਰਥਲਾ ਸ੍ਰੀ ਗੁਰਦੀਪ ਸਿੰਘ ਗਿੱਲ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ ਦੀ ਅਗਵਾਈ ਵਿੱਚ 28 ਵੀ ਜ਼ਿਲ੍ਹਾ ਪੱਧਰੀ ਵਿਦਿਆਰਥੀਆਂ ਦੇ ਸਾਇੰਸ ਕਾਮਰਸ ਜ਼ਿਲ੍ਹਾ ਪੱਧਰੀ ਮੁਕਾਬਲੇ ਪ੍ਰਿੰਸੀਪਲ ਤਜਿੰਦਰਪਾਲ ਸਿੰਘ ਦੀ ਦੇਖਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਖੇ ਕਰਵਾਏ ਗਏ।

ਸਾਇੰਸ ਫਾਰ ਸਸਟੇਨੇਬਲ ਲਿਵਿੰਗ ਵਿਸ਼ੇ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਵੱਖ ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੇ ਖੋਜ ਭਰਪੂਰ ਪ੍ਰਾਜੈਕਟ ਪੇਸ਼ ਕੀਤੇ । ਇਸ ਆਫਲਾਈਨ ਮੁਕਾਬਲੇ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ ਜ਼ਿਲ੍ਹਾ ਅਕੈਡਮਿਕ ਕੋਆਰਡੀਨੇਟਰ ਗੁਰਸ਼ਰਨ ਸਿੰਘ ਪ੍ਰਿੰਸੀਪਲ ਜਗਤਪੁਰ ਜੱਟਾਂ ,ਸ੍ਰੀ ਸੁਨੀਲ ਬਜਾਜ ਲੈਕਚਰਾਰ, ਸ੍ਰੀ ਗੁਰਮੀਤ ਸਿੰਘ ਸਿੱਖਿਆ ਰਤਨ ਨੇ ਆਨਲਾਈਨ ਸ਼ਿਰਕਤ ਕੀਤੀ , ਅਤੇ ਇਨ੍ਹਾਂ ਮੁਕਾਬਲਿਆਂ ਦੇ ਪਿਛੋਕੜ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਨਰਿੰਦਰ ਪ੍ਰਾਸ਼ਰ ਤੇ ਹੇਮਰਾਜ ਫਿਜ਼ਿਕਸ ਲੈਕਚਰਾਰ ਨੇ ਈਵੈਲੂਟੇਰ ਦੀ ਡਿਊਟੀ ਨਿਭਾਈ ।

ਇਸ ਦੌਰਾਨ ਹੋਏ ਸੀਨੀਅਰ ਵਰਗ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਜੱਬੋਵਾਲ ਨੇ ਪਹਿਲਾ ਸਥਾਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਾਲਾ ਸੰਘਿਆ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਹੀ ਜੂਨੀਅਰ ਵਰਗ ਵਿੱਚ ਸਰਕਾਰੀ ਹਾਈ ਸਕੂਲ ਖਜੂਰਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਪੂਰਥਲਾ ਸ੍ਰੀ ਗੁਰਦੀਪ ਸਿੰਘ ਗਿੱਲ ਅਤੇ ਪ੍ਰਿੰਸੀਪਲ ਤਜਿੰਦਰਪਾਲ ਸਿੰਘ ਨੇ ਸਾਂਝੇ ਤੌਰ ਤੇ ਕੀਤੀ। ਇਨ੍ਹਾਂ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਲੈਕਚਰਾਰ ਸਾਰਿਕਾ ਸੂਰੀ, ਮਨਿੰਦਰ ਕੌਰ , ਹੇਮਰਾਜ, ਨਰਿੰਦਰ ਪ੍ਰਾਸ਼ਰ, ਸੁਨੀਤਾ ਬੰਗੜ , ਕਮਲਜੀਤ ਕੌਰ, ਬਖਸ਼ੀਸ਼ ਸਿੰਘ ਅਤੇ ਵਿਦਿਆਰਥੀਆਂ ਨੇ ਅਹਿਮ ਭੂਮਿਕਾ ਨਿਭਾਈ ।

Previous articleਧੀਆਂ ਦੇ ਘਰ ਦੋ
Next articleਵਿਦਿਆਰਥੀਆਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਕੀਤਾ ਜਾਗਰੂਕ