*ਕੈਂਪ ਦੌਰਾਨ ਨੇਤਰਹੀਣ ਦਿਵਿਯਾਂਗ ਵਿਅਕਤੀਆਂ ਦੇ ਬਣਾਏ ਜਾਣਗੇ ਦਸਤਾਵੇਜ*
*ਅਧਿਕਾਰੀਆਂ ਨੂੰ ਢੁੱਕਵੇਂ ਪ੍ਰਬੰਧ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼*
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਨੇਤਰਹੀਣ ਦਿਵਿਯਾਂਗ ਵਿਅਕਤੀਆਂ ਦੇ ਦਸਤਾਵੇਜ ਬਣਾਉਣ ਲਈ ਆਰ.ਕੇ. ਆਰੀਆ ਕਾਲਜ ਰਾਹੋਂ ਰੋਡ ਨਵਾਂਸ਼ਹਿਰ ਵਿਖੇ 29 ਮਾਰਚ ਨੂੰ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਉੱਪ ਮੰਡਲ ਮੈਜਿਸਟਰੇਟ ਅਨਮਜਯੋਤ ਕੌਰ ਨੇ ਕੈਂਪ ਦੇ ਅਗੇਤੇ ਪ੍ਰਬੰਧਾਂ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉੱਪ ਮੰਡਲ ਮੈਜਿਸਟਰੇਟ ਅਨਮਜਯੋਤ ਕੌਰ ਨੇ ਦੱਸਿਆ ਕਿ 29 ਮਾਰਚ ਨੂੰ ਆਰ.ਕੇ ਆਰੀਆ ਕਾਲਜ, ਰਾਹੋਂ ਰੋਡ, ਨਵਾਂਸ਼ਹਿਰ ਵਿਖੇ ਸਵੇਰੇ 09:30 ਵਜੇ ਤੋਂ 02:30 ਵਜੇ ਤੱਕ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਦੇ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਨੇਤਰਹੀਣ ਦਿਵਿਯਾਂਗ ਵਿਅਕਤੀਆਂ ਦੇ ਮੌਕੇ ’ਤੇ ਦਸਤਾਵੇਜ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸਿਹਤ ਵਿਭਾਗ, ਸੇਵਾ ਕੇਂਦਰ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਦਿਵਿਯਾਂਗ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਸਟਾਲ ਲਗਾਏ ਜਾਣਗੇ ਅਤੇ ਮੌਕੇ ’ਤੇ ਲੋੜੀਂਦੇ ਦਸਤਾਵੇਜ਼ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਢੁੱਕਵੇਂ ਪ੍ਰਬੰਧ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦਿਵਿਯਾਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



