ਗੁਰਦਾਸਪੁਰ ਜ਼ਿਲ੍ਹੇ ਵਿੱਚੋਂ 3.79 ਕਿਲੋ ਆਰਡੀਐਕਸ ਤੇ ਗ੍ਰਨੇਡ ਲਾਂਚਰ ਬਰਾਮਦ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਪੁਲੀਸ ਨੇ ਅੱਜ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਇਲਾਕੇ ਵਿੱਚੋਂ 3.79 ਕਿਲੋ ਆਰਡੀਐੱਕਸ, ਗ੍ਰਨੇਡ ਲਾਂਚਰ ਤੇ ਟਾਈਮਰ ਡਿਵਾਈਸ ਦੇ ਦੋ ਸੈੱਟ ਬਰਾਮਦ ਕੀਤੇ ਹਨ ਅਤੇ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੰਭਾਵਿਤ ਅਤਿਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਬਾਰਡਰ ਰੇਂਜ ਦੇ ਇੰਸਪੈਕਟਰ-ਜਨਰਲ ਆਫ ਪੁਲੀਸ (ਆਈਜੀਪੀ) ਮੋਹਨੀਸ਼ ਚਾਵਲਾ ਨੇ ਦੱਸਿਆ ਕਿ 40 ਐੱਮਐੱਮ ਦਾ ਅੰਡਰ ਬੈਰਲ ਗ੍ਰਨੇਡ ਲਾਂਚਰ ਕਿਸੇ ਵੀ ਵੀਵੀਆਈਪੀ ਦੀ ਸੁਰੱਖਿਆ ਲਈ ਖਤਰਾ ਬਣ ਸਕਦਾ ਸੀ।

ਪੁਲੀਸ ਨੇ ਇਹ ਧਮਾਕਾਖੇਜ਼ ਸਮੱਗਰੀ ਤੇ ਹਥਿਆਰ ਗੁਰਦਾਸਪੁਰ ਇਲਾਕੇ ਦੇ ਪਿੰਡ ਗਾਜ਼ੀਕੋਟ ਦੇ ਵਸਨੀਕ ਮਲਕੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਬਰਾਮਦ ਕੀਤੇ ਹਨ। ਉਸ ਨੂੰ ਵੀਰਵਾਰ ਨੂੰ ਖੁਫੀਆ ਜਾਣਕਾਰੀ ਤਹਿਤ ਗੁਰਦਾਸਪੁਰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਸ੍ਰੀ ਚਾਵਲਾ ਨੇ ਦੱਸਿਆ ਕਿ ਹਥਿਆਰਾਂ ਦਾ ਇਹ ਜ਼ਖੀਰਾ ਸਰਹੱਦੋਂ ਪਾਰ ਪਾਕਿਸਤਾਨ ਆਧਾਰਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਵੱਲੋਂ ਭੇਜਿਆ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਵੱਲੋਂ ਚੰਨੀ ਸਰਕਾਰ ‘ਸੂਟਕੇਸ ਦੀ ਸਰਕਾਰ’ ਕਰਾਰ
Next articleਅਮਰੀਕਾ-ਕੈਨੇਡਾ ਸਰਹੱਦ ’ਤੇ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਮਿਲੀਆਂ