ਬਰਲਿਨ— ਜਰਮਨੀ ਦੇ ਸੋਲਿੰਗੇਨ ਸ਼ਹਿਰ ‘ਚ ਚਾਕੂ ਮਾਰਨ ਦੀ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 9 ਜ਼ਖਮੀ ਦੱਸੇ ਜਾ ਰਹੇ ਹਨ। ਸਥਾਨਕ ਮੀਡੀਆ ਮੁਤਾਬਕ ਛੁਰੇਬਾਜ਼ੀ ਦੀ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ, ਜਦੋਂ ਸੋਲਿੰਗੇਨ ਸ਼ਹਿਰ ਦੀ ਸਥਾਪਨਾ ਦੀ 650ਵੀਂ ਵਰ੍ਹੇਗੰਢ ਮਨਾਈ ਜਾ ਰਹੀ ਸੀ। ਜਰਮਨ ਮੀਡੀਆ ਦੇ ਹਵਾਲੇ ਨਾਲ ਇਕ ਰਿਪੋਰਟ ਮੁਤਾਬਕ ਸ਼ੁੱਕਰਵਾਰ ਦੀ ਰਾਤ ਸੋਲਿੰਗੇਨ ‘ਚ ਜਸ਼ਨ ਚੱਲ ਰਿਹਾ ਸੀ। ਸ਼ੁੱਕਰਵਾਰ ਰਾਤ ਕਰੀਬ 10 ਵਜੇ ਇੱਕ ਵਿਅਕਤੀ ਨੇ ਸਮਾਗਮ ਵਿੱਚ ਹਾਜ਼ਰ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।ਜਰਮਨੀ; 9 ਜ਼ਖਮੀ: ਮੀਡੀਆ ਮੁਤਾਬਕ ਚਾਕੂ ਮਾਰਨ ਦੀ ਘਟਨਾ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਸਮਾਰੋਹ ‘ਚ ਕਰੀਬ 80,000 ਲੋਕ ਮੌਜੂਦ ਸਨ। ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਇਸ ਤੋਂ ਬਾਅਦ ਜਰਮਨ ਪੁਲਿਸ ਨੇ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਤੁਰੰਤ ਸਮਾਗਮ ਰੱਦ ਕਰ ਦਿੱਤਾ ਅਤੇ ਲੋਕਾਂ ਨੂੰ ਘਰ ਜਾਣ ਦੀ ਅਪੀਲ ਕੀਤੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਨਾਲ ਹੀ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਸ ਘਟਨਾ ਨੂੰ ਕਿਉਂ ਅੰਜਾਮ ਦਿੱਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly