9 ਮਈ ਨੂੰ ਦਮਦਮਾ ਸਾਹਿਬ ਠੱਟਾ ਵਿੱਚ ਮਨਾਇਆ ਜਾ ਰਿਹਾ ਸ਼ਹੀਦੀ ਜੋੜ ਮੇਲਾ-ਸੰਤ ਗੁਰਚਰਨ ਸਿੰਘ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਮਹਾਨ ਸ਼ਹੀਦ ਧੰਨ ਧੰਨ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ (ਸਤਾਈਆਂ) ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 9 ਮਈ 2021 (ਮੁਤਾਬਿਕ 27 ਵਿਸਾਖ) ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਵਿਖੇ ਮਨਾਇਆ ਜਾ ਰਿਹਾ ਹੈ।ਸਮਾਗਮ ਦੀਆਂ ਤਿਆਰੀਆਂ ਸਬੰਧੀ ਸੰਤ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਵਿਚਾਰ ਚਰਚਾ ਕੀਤੀ ਗਈ।
ਜਿਸ ਵਿਚ ਮਿਤੀ 5 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਪ੍ਰਾਰੰਭ ਹੋਵੇਗੀ ਅਤੇ ਮਿਤੀ 9 ਮਈ ਨੂੰ ਭੋਗ ਪੈਣਗੇ। ਮਿਤੀ 8 ਮਈ ਦਿਨ ਸ਼ਨੀਵਾਰ ਨੂੰ 7 ਤੋਂ 11 ਵਜੇ ਤੱਕ ਰਾਤ ਦਾ ਦੀਵਾਨ ਸੱਜੇਗਾ। ਜਿਸ ਵਿੱਚ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ।
9 ਮਈ ਦਿਨ ਐਤਵਾਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ ਪੈਣਗੇ (ਇਸੇ ਦਿਨ 9 ਮਈ ਤੋਂ 11 ਮਈ ਤੱਕ ਬਾਬਾ ਖੜਗ ਸਿੰਘ ਦੀ ਯਾਦ ਵਿਚ ਅਖੰਡ ਪਾਠ ਸਾਹਿਬਾਨ ਦੀ ਲੜੀ ਅਰੰਭ ਹੋਵੇਗੀ)। ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ।ਜਿਸ ਵਿੱਚ ਉਚ ਕੋਟੀ ਦੇ ਕੀਰਤਨੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਤੇ ਇਤਿਹਾਸ ਨਾਲ ਸਾਂਝ ਪਾਉਣਗੇ। ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਸੰਤ ਮਹਾਂਪੁਰਸ਼ ਵਿਸ਼ੇਸ ਤੌਰ ਤੇ ਪਹੁੰਚ ਰਹੇ ਹਨ।
ਸਕੂਟਰ ਸਾਈਕਲਾਂ ਦੀ ਪਾਰਕਿੰਗ ਦੀ ਸੇਵਾ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਜੋੜਿਆ ਦੀ ਸੇਵਾ ਗੁਰੂ ਨਾਨਕ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥਾ (ਬਾਹਰਾ) , ਸਟੇਜ ਸਜਾਉਣ ਦੀ ਸੇਵਾ ਸੰਤ ਕਰਤਾਰ ਸਿੰਘ ਯਾਦਗਾਰੀ ਕਲੱਬ ਠੱਟਾ ਪੁਰਾਣਾ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਸੈਦਪੁਰ ਵੱਲੋਂ, ਲਾਈਟ ਦੀ ਸੇਵਾ ਮਨਜੀਤ ਸਿੰਘ ਨਸੀਰਪੁਰ ਵੱਲੋ ਅਤੇ ਸਟੇਜ ਸੈਕਟਰੀ ਦੀ ਸੇਵਾ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਜਾਵੇਗੀ।
ਇਸ ਮੌਕੇ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ (ਬਾਹਰਾ), ਸੂਬਾ ਸਿੰਘ ਠੱਟਾ ਪੁਰਾਣਾ,ਭਾਈ ਹਰਜੀਤ ਸਿੰਘ ਕਾਨਪੁਰ (ਯੂਪੀ), ਭਾਈ ਜਸਪਾਲ ਸਿੰਘ ਨੀਲਾ,ਭਾਈ ਅਵਤਾਰ ਸਿੰਘ ਧਰਮਸ਼ਾਲਾ ਕਪੂਰਥਲਾ, ਕਰਮਜੀਤ ਸਿੰਘ ਚੇਲਾ , ਗੁਰਦੀਪ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਸਾਬਕਾ ਸਰਪੰਚ ਦੰਦੂਪੁਰ, ਸ਼ੀਤਲ ਸਿੰਘ, ਗਿਆਨ ਸਿੰਘ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਦਿਲਬਾਗ ਸਿੰਘ, ਸੰਤੋਖ ਸਿੰਘ ਬਿਧੀਪੁਰ , ਮਾ. ਬਲਬੀਰ ਸਿੰਘ, ਮੋਹਨ ਸਿੰਘ ਗੋਪੀਪੁਰ,ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ, ਬਚਨ ਸਿੰਘ ਸਾਬਕਾ ਡੀਐਸਪੀ,ਸੁੱਚਾ ਸਿੰਘ ਫੌਜੀ, ਚਰਨ ਸਿੰਘ ਦਰੀਏਵਾਲ, ਸੁਖਜਿੰਦਰ ਸਿੰਘ ਸ਼ੇਰਾ ਦਰੀਏਵਾਲ, ਗਿਆਨ ਸਿੰਘ ਵਲਣੀ, ਮਲਕੀਤ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ, ਸੁਖਵੰਤ ਸਿੰਘ, ਸੁਰਿੰਦਰਪਾਲ ਸਿੰਘ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ, ਜੋਗਾ ਸਿੰਘ, ਕੁਲਵੰਤ ਸਿੰਘ, ਬਚਿੱਤਰ ਸਿੰਘ, ਰਣਧੀਰ ਸਿੰਘ ਸੁਖਬੀਰ ਸਿੰਘ ਬਾਦਲ, ਨਿਰਮਲ ਸਿੰਘ ਨੱਥੂਪੁਰ, ਹਰਜੀਤ ਸਿੰਘ, ਡਰਾਈਵਰ ਜਰਨੈਲ ਸਿੰਘ ਸਾਰੇ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਅਤੇ ਹੋਰ ਸੰਗਤਾਂ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋhttps://play.google.com/store/apps/details?id=in.yourhost.samajweekly