ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ‘ਪਿੰਡ ਬਚਾਓ, ਪੰਜਾਬ ਬਚਾਓ’ ਮੁਹਿੰਮ ਦੇ ਸੱਦੇ ‘ਤੇ 30 ਮਈ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਵਿਸ਼ਾਲ ਕਨਵੈਂਸ਼ਨ ਵਿੱਚ ਸਾਂਝਾ ਕਿਸਾਨ ਮਜ਼ਦੂਰ ਮੋਰਚਾ (ਭਾਈ ਲਾਲੋ ਲੋਕ ਮੰਚ ਪੰਜਾਬ) ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਹ ਫੈਸਲਾ ਅੱਜ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਸਾਥੀ ਕਰਨੈਲ ਸਿੰਘ ਭੱਲਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਆਗੂਆਂ ਦੀ ਇੱਕ ਅਹਿਮ ਮੀਟਿੰਗ ਦੌਰਾਨ ਲਿਆ ਗਿਆ।ਮੀਟਿੰਗ ਦੇ ਫੈਸਲਿਆਂ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾਈ ਆਗੂ ਸਾਥੀ ਕਰਨ ਸਿੰਘ ਰਾਣਾ ਨੇ ਦੱਸਿਆ ਕਿ ਇਹ ਕਨਵੈਂਸ਼ਨ ਚੰਡੀਗੜ੍ਹ ਦੇ ਸੈਕਟਰ 28-ਏ ਸਥਿਤ ਸਿੰਘ ਸਭਾ ਗੁਰਦੁਆਰਾ ਵਿਖੇ ਕਰਵਾਈ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਭਖਦੇ ਮੁੱਦਿਆਂ, ਦੇਸ਼ ਦੇ ਫੈਡਰਲ ਢਾਂਚੇ ਨੂੰ ਮਜ਼ਬੂਤ ਕਰਨ, ਪਾਣੀਆਂ ਦੇ ਮਸਲੇ ਅਤੇ ਚੰਡੀਗੜ੍ਹ ਸਮੇਤ ਕਈ ਅਹਿਮ ਰਾਜਨੀਤਿਕ ਤੇ ਸਮਾਜਿਕ ਵਿਸ਼ਿਆਂ ‘ਤੇ ਪੰਜਾਬ ਦੇ ਪ੍ਰਮੁੱਖ ਚਿੰਤਕ ਅਤੇ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂ ਆਪਣੇ ਵਿਚਾਰ ਸਾਂਝੇ ਕਰਨਗੇ।ਇਸ ਮੀਟਿੰਗ ਦੌਰਾਨ ਆਗੂਆਂ ਵੱਲੋਂ ਸਰਬਸੰਮਤੀ ਨਾਲ ਇੱਕ ਮਤਾ ਵੀ ਪਾਸ ਕੀਤਾ ਗਿਆ, ਜਿਸ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ ਗਈ ਕਿ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਮਤੇ ਰਾਹੀਂ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਅਤੇ ਕਿਸਾਨਾਂ ਲਈ ਖੇਤੀ ਖਾਦਾਂ ਦੀ ਨਿਰਵਿਘਨ ਸਪਲਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸਸਤੇ ਰੇਟਾਂ ‘ਤੇ ਖਾਦਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਮੱਕੋਵਾਲ, ਮੋਹਨ ਲਾਲ ਕੈਂਥ, ਮਨੋਹਰ ਟੌਂਸਾ ਅਤੇ ਪ੍ਰਤਾਪ ਸਿੰਘ ਸਮੇਤ ਕਈ ਪ੍ਰਮੁੱਖ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਚੰਡੀਗੜ੍ਹ ਕਨਵੈਂਸ਼ਨ ਨੂੰ ਸਫਲ ਬਣਾਉਣ ਦਾ ਅਹਿਦ ਲਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



