31 ਜਨਵਰੀ ਤੋਂ ਪਿਲਾਈਆਂ ਜਾਣਗੀਆਂ ਨਿੱਕੇ ਬਾਲਾਂ ਨੂੰ ਪੋਲਿਓ ਬੂੰਦਾ

ਖਿਆਲਾ ਕਲਾਂ (ਸਮਾਜ ਵੀਕਲੀ) ( ਔਲਖ ):  ਸਿਹਤ ਵਿਭਾਗ ਵੱਲੋਂ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 31 ਜਨਵਰੀ 2021 ਤੋਂ ਪਲਸ ਪੋਲੀਓ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ।ਇਸ ਰਾਊਂਡ ਤਹਿਤ ਕ੍ਰਮਵਾਰ 31 ਜਨਵਰੀ, 1 ਅਤੇ 2 ਫਰਵਰੀ ਨੂੰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਪੋਲਿਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲਿਓ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਸੀਨੀਅਰ ਮੈਡੀਕਲ ਅਫਸਰ ਡਾ. ਹਰਦੀਪ ਸ਼ਰਮਾ ਨੇ ਪੋਲੀਓ ਮੁਹਿੰਮ ਤਹਿਤ ਜਾਣਕਾਰੀ ਦਿੰਦਿਆ ਦੱਸਿਆ ਕਿ 0—5 ਸਾਲ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ।ਸਿਹਤ ਬਲਾਕ ਖਿਆਲਾ ਅਧੀਨ ਪਿੰਡਾਂ  ਵਿੱਚ 19623 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਰੈਗੂਲਰ ਬੂਥ 100 ਟੀਮਾਂ ਅਤੇ ਬੱਸ ਸਟੈਂਡ ਤੇ ਪੋਲੀਓ ਬੂੰਦਾਂ ਪਿਲਾਉਣ ਲਈ 2 ਟਰਾਂਜਿਟ ਟੀਮਾਂ ਲਗਾਈਆਂ ਗਈਆਂ ਹਨ, ਜੋ ਕਿ ਬੱਸਾਂ ਵਿੱਚ ਸਫਰ ਸਮੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਦਾ ਕੰਮ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੂਗੀਆਂ ਝੋਪੜੀਆਂ ਆਦਿ ਨੂੰ ਕਵਰ ਕਰਨ ਲਈ 2 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸਾਰੇ ਕੰਮ ਨੂੰ ਨੇਪਰੇ ਚਾੜਨ ਲਈ 20 ਸੁਪਰਵਾਈਜ਼ਰ ਲਗਾਏ ਗਏ ਹਨ।
ਉਨਾਂ  ਦੱਸਿਆ ਕਿ  ਇਸ ਮੁਹਿੰਮ ਦੇ ਪਹਿਲੇ ਦਿਨ 31 ਜਨਵਰੀ 2021 ਨੂੰ ਬੱਚਿਆਂ ਨੂੰ ਪੋਲੀਓ ਬੂਥਾਂ *ਤੇ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਮੁਹਿੰਮ ਦੇ ਦੂਸਰੇ ਦਿਨ 1 ਫਰਵਰੀ ਅਤੇ 2 ਫਰਵਰੀ ਨੂੰ ਬੱਚਿਆਂ ਨੂੰ ਪੋਲਿਓ ਬੂੰਦਾਂ ਘਰ—ਘਰ ਜਾ ਕੇ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਉਨਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਜ਼ਰੂਰ ਪਿਲਾਓ।

Previous articleਜਲ ਬਚਾਓ, ਕੱਲ ਬਚਾਓ
Next articleਪੰਜਾਬ