ਸ਼ਾਮਚੁਰਾਸੀ, (ਚੁੰਬਰ) – ਨਗਰ ਕੌਂਸਲ ਸ਼ਾਮਚੁਰਾਸੀ ਦੇ ਪ੍ਰਧਾਨ ਭਗਤ ਰਾਮ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸ਼੍ਰੀ ਰਾਮ ਪ੍ਰਕਾਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਸ਼ਹਿਰ ਨਿਵਾਸੀ ਆਪਣੀਆਂ ਦੁਕਾਨਾਂ, ਘਰਾਂ ਆਦਿ ਦਾ ਬਣਦਾ ਪ੍ਰਾਪਰਟੀ ਟੈਕਸ ਮਿਤੀ 31 ਮਾਰਚ ਤੱਕ 10% ਦੀ ਛੋਟ ਨਾਲ ਜਮ੍ਹਾਂ ਕਰਵਾ ਸਕਦਾ ਹੈ। ਜਿਨ੍ਹਾਂ ਲੋਕਾਂ ਦਾ ਆਪਣਾ ਪਿਛਲਾ ਪੁਰਾਣਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਤਾਂ ਉਹ ਵੀ ਬਿਨ੍ਹਾਂ ਜੁਰਮਾਨੇ ਤੋਂ 31 ਮਾਰਚ ਤੱਕ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਤ੍ਹਾਂ ਦੀ ਰਿਆਇਤ ਜਾਂ ਛੋਟ ਨਹੀਂ ਦਿੱਤੀ ਜਾਵੇਗੀ ਅਤੇ ਜੁਰਮਾਨੇ ਸਹਿਤ ਪ੍ਰਾਪਰਟੀ ਟੈਕਸ ਵਸੂਲਿਆ ਜਾ ਵੇਗਾ।
HOME 31 ਮਾਰਚ ਤੱਕ ਪ੍ਰਾਪਰਟੀ ਟੈਕਸ ਤੇ ਮਿਲੇਗੀ 10 ਫੀਸਦੀ ਛੋਟ