ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੂੰਦੜ ਦੇ 31 ਵਿਦਿਆਰਥੀਆਂ ਦੀ ਕੌਮੀ ਪੁਰਸਕਾਰਾਂ ਲਈ ਹੋਈ ਚੋਣ

ਭੂੰਦੜ ਦੇ ਬੱਚਿਆਂ ਨੇ ਕੌਮੀ ਪੱਧਰ ਤੇ ਚਮਕਾਇਆ ਮਾਪਿਆਂ ਅਤੇ ਅਧਿਆਪਕਾਂ ਦਾ ਨਾਂ – ਮੇਵਾ ਸਿੰਘ ਸਿੱਧੂ

ਬਠਿੰਡਾ (ਸਮਾਜ ਵੀਕਲੀ): ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੂੰਦੜ ਜਿੱਥੇ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਪੈੜਾਂ ਛਾਪ ਰਿਹਾ ਹੈ ਉੱਥੇ ਹੀ ਭਾਰਤ ਸਕਾਊਟਸ ਐਂਡ ਗਾਈਡਜ਼ ਤਹਿਤ ਸਕੂਲ ਦੇ 31ਵਿਦਿਆਰਥੀ ਕੌਮੀ ਪੁਰਸਕਾਰ ਲਈ ਚੁਣੇ ਗਏ ਹਨ।ਜਿੰਨ੍ਹਾਂ ਨੂੰ 22 ਫਰਵਰੀ ਨੂੰ ਦਿੱਲੀ ਵਿਖੇ ਨੈਸ਼ਨਲ ਕਮਿਸ਼ਨਰ ਭਾਰਤ ਸਕਾਊਟਸ ਐਂਡ ਗਾਈਡਜ਼ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਸੈਂਟਰ ਹੈੱਡ ਟੀਚਰ ਮੈਡਮ ਸ਼ਸ਼ੀ ਬਾਲਾ ਨੇ ਦੱਸਿਆ ਕਿ ਨਿਰਭੈ ਸਿੰਘ ਭੁੱਲਰ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਸਕੂਲ ਵਿੱਚ ਭਾਰਤ ਸਕਾਊਟਸ ਐਂਡ ਗਾਈਡਜ਼ ਤਹਿਤ ਯੂਨਿਟ ਚਲਾਇਆ ਜਾ ਰਿਹਾ ਹੈ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਸਕਾਊਟਿੰਗ ਗਤੀਵਿਧੀਆਂ ਵਿੱਚ ਲਗਾਤਾਰ ਭਾਗ ਲਿਆ ਜਾ ਰਿਹਾ ਹੈ। ਮੇਵਾ ਸਿੰਘ ਸਿੱਧੂ ਜਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਸਟੇਟ ਅਵਾਰਡੀ ਨਿਰਭੈ ਸਿੰਘ ਜਿਹੇ ਮਿਹਨਤੀ ਅਧਿਆਪਕ ਤੇ ਮਾਣ ਹੈ ਜਿਸ ਨੇ ਭੂੰਦੜ ਸਕੂਲ ਨੂੰ ਪੰਜਾਬ ਦੇ ਮੋਹਰੀ ਸਕੂਲਾਂ ਦੀ ਕਤਾਰ ਵਿੱਚ ਸ਼ਾਮਿਲ ਕੀਤਾ।

ਉੱਥੇ ਹੀ ਵਿਦਿਆਰਥੀਆਂ ਅੰਦਰ ਛੁਪੀਆਂ ਕਲਾਤਮਿਕ ਰੁਚੀਆਂ ਨੂੰ ਨਿਖਾਰ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸਾਹਿਤ ਕਰ ਰਹੇ ਹਨ।ਮਹਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਕਿਹਾ ਕਿ ਸਕਾਊਟਿੰਗ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਹੀ ਮਹੱਤਵ ਹੈ। ਇਸ ਰਾਹੀਂ ਸੰਪੂਰਨ ਵਿਅਕਤੀਤਵ ਦਾ ਵਿਕਾਸ ਸੰਭਵ ਹੈ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਰਪੂਰ ਸਿੰਘ ਨੇ ਕਿਹਾ ਕਿ ਨਿਰਭੈ ਸਿੰਘ ਵੱਲੋਂ ਆਪਣੇ ਸਕੂਲ ਦੇ ਸਮੁੱਚੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਨੂੰ ਬੇਹਤਰੀਨ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਹਲਕਾ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੇ ਕਿਹਾ ਕਿ ਇੰਨਾ ਵਿਦਿਆਰਥੀਆਂ ਨੂੰ ਟਰੇਨਿੰਗ ਦੇਣ ਵਾਲੇ ਕਬ ਮਾਸਟਰ ਨਿਰਭੈ ਸਿੰਘ ਭੁੱਲਰ ਪਿਛਲੇ ਕਾਫ਼ੀ ਸਮੇਂ ਤੋਂ ਸਕਾਊਟਿੰਗ ਗਤੀਵਿਧੀਆਂ ਵਿੱਚ ਭਾਗ ਲੈਂਦੇ ਆ ਰਹੇ ਹਨ ਜਿਸ ਸਦਕਾ ਇੰਨਾਂ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਨਾਲ ਪ੍ਰਾਇਮਰੀ ਪੱਧਰ ਦਾ ਸਰਵ ਉੱਚ ਕੌਮੀ ਟੈਸਟ ਪਾਸ ਕੀਤਾ ਹੈ ਅਤੇ ਉਹ ਕੌਮੀ ਪੁਰਸਕਾਰ ਗੋਲਡਨ ਔਰ ਐਵਾਰਡ ਲਈ ਚੁਣੇ ਗਏ ਹਨ।

ਇਹ ਰਾਸ਼ਟਰੀ ਅਵਾਰਡ ਇਸ ਪਰਖ ਦੀ ਸਿਖਰ ਹੈ ਕਿ ਪੇਂਡੂ ਪਿਛੋਕੜ ਵਾਲੇ ਵਿਦਿਆਰਥੀਆਂ ਨੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਚਮਕਾਇਆ ਹੈ। ਕਬ ਮਾਸਟਰ ਨਿਰਭੈ ਸਿੰਘ ਭੁੱਲਰ ਨੇ ਦੱਸਿਆ ਕਿ ਭਾਰਤ ਸਕਾਊਟਸ ਐਂਡ ਗਾਈਡਜ਼ ਦੇ ਸਟੇਟ ਆਰਗੇਨਾਈਜ਼ਰ ਕਮਿਸ਼ਨਰ ਸਕਾਊਟ ਉਂਕਾਰ ਸਿੰਘ ਅਤੇ ਸਟੇਟ ਟ੍ਰੇਨਿੰਗ ਕਮਿਸ਼ਨਰ ਸਕਾਊਟ ਹੇਮੰਤ ਕੁਮਾਰ ਦੀ ਪ੍ਰੇਰਨਾ ਸਦਕਾ ਸ਼ਿਵ ਪਾਲ ਗੋਇਲ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਮੇਵਾ ਸਿੰਘ ਸਿੱਧੂ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, : ਮਹਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ, ਇਕਬਾਲ ਸਿੰਘ ਬੁੱਟਰ ਉਪ ਜਿਲ੍ਹਾ ਸਿੱਖਿਆ ਅਫਸਰ, ਅੰਮ੍ਰਿਤਪਾਲ ਸਿੰਘ ਬਰਾੜ ਜਿਲ੍ਹਾ ਆਰਗਨਾਈਜ਼ਿੰਗ ਕਮਿਸ਼ਨਰ, ਰਣਜੀਤ ਸਿੰਘ ਬਰਾੜ ਜਿਲ੍ਹਾ ਕਬ ਇੰਚਾਰਜ, ਜਗਬੀਰ ਸਿੰਘ ਸਿੱਧੂ ਜਿਲ੍ਹਾ ਸੈਕਟਰੀ ਸਕਾਊਟਿੰਗ ਅਤੇ ਹਰਦਰਸ਼ਨ ਸਿੰਘ ਸੋਹਲ ਜਿਲ੍ਹਾ ਟਰੇਨਿੰਗ ਅਫਸਰ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜ ਵਿਖੇ ਸ਼ਹੀਦ ਭਗਤ ਸਿੰਘ ਕੱਬ ਯੁਨਿਟ ਅਤੇ ਕਲਪਨਾ ਚਾਵਲਾ ਬੁਲਬੁਲ ਯੂਨਿਟ ਚਲਾਇਆ ਜਾ ਰਿਹਾ ਹੈ।

ਪਿਛਲੇ ਚਾਰ ਸਾਲਾਂ ਦੌਰਾਨ ਸਕੂਲ ਦੇ 21 ਵਿਦਿਆਰਥੀਆਂ ਨੂੰ ਰਾਸ਼ਟਰੀ ਪੁਰਸਕਾਰ ਮਿਲ ਚੁੱਕੇ ਹਨ ਅਤੇ ਹੁਣ ਇਹ ਗਿਣਤੀ 52 ਹੋ ਗਈ ਹੈ।ਰਣਜੀਤ ਸਿੰਘ ਮਾਨ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਜਤਿੰਦਰ ਸ਼ਰਮਾ ਜਿਲ੍ਹਾ ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ, ਸੁਖਪਾਲ ਸਿੰਘ ਮੀਡੀਆ ਕੋਆਰਡੀਨੇਟਰ ,ਬਲਬੀਰ ਸਿੰਘ ਪ੍ਰਿੰਟ ਮੀਡੀਆ ਕੋਆਰਡੀਨੇਟਰ, ਸੰਦੀਪ ਕੁਮਾਰ ਅਤੇ ਰਾਕੇਸ ਕੁਮਾਰ ਬਲਾਕ ਕੋਆਰਡੀਨੇਟਰ ,ਕਿਰਨਜੀਤ ਕੌਰ ਸਰਪੰਚ, ਨੈਬ ਸਿੰਘ ਐਸ ਐਮ ਸੀ ਚੇਅਰਮੈਨ, ਮੈਡਮ ਹਰਜਿੰਦਰ ਕੌਰ, ਮੈਡਮ ਨੀਰਜ ਗੁਪਤਾ, ਮੈਡਮ ਰਾਜਿੰਦਰ ਕੌਰ, ਮੈਂਡਮ ਸਰਬਜੀਤ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਸਿਮਰਜੀਤ ਕੌਰ, ਜਗਸੀਰ ਸਿੰਘ ਯੂਥ ਕਲੱਬ, ਮਨਪ੍ਰੀਤ ਸਿੰਘ ਡਾਇਰੀ ਵਾਲਾ,ਜਗਜੀਤ ਸਿੰਘ, ਗੁਰਜੀਤ ਕੌਰ ਆਂਗਨਵਾੜੀ ਆਦਿ ਨੇ ਸਟਾਫ਼ , ਬੱਚਿਆਂ ਅਤੇ ਮਾਪਿਆ ਨੂੰ ਵਧਾਈ ਦਿੱਤੀ।

 

Previous articleਲਾਇਨਜ਼ ਕਲੱਬ ਫਰੈਡਜ ਬੰਦਗੀ ਵੱਲੋਂ 100 ਦੇ ਕਰੀਬ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ
Next articleਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਾਂਦਰ ਪੱਤੀ ਕੋਟਸ਼ਮੀਰ ਦੇ ਛੇ ਵਿਦਿਆਰਥੀਆਂ ਦੀ ਕੌਮੀ ਪੁਰਸਕਾਰਾਂ ਲਈ ਹੋਈ ਚੋਣ