100 ਤੋਂ ਵੱਧ ਮਰੀਜ਼ਾਂ ਦੀ ਹੋਈ ਈ.ਸੀ.ਜੀ., ਮੁਫ਼ਤ ਦਵਾਈਆਂ ਵੰਡੀਆਂ ਗਈਆਂ
ਕਪੂਰਥਲਾ,( ਕੌੜਾ )-ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਤੋਰਦਿਆਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕਲੱਬ ਪ੍ਰਧਾਨ ਰਾਹੁਲ ਆਨੰਦ, ਸਕੱਤਰ ਅੰਕੁਰ ਵਾਲੀਆ ਤੇ ਪ੍ਰੋਜੈਕਟ ਚੇਅਰਮੈਨ ਅਮਰਜੀਤ ਸਿੰਘ ਸਡਾਨਾ ਦੇ ਉਦਮ ਸਦਕਾ ਲਗਾਏ ਇਸ ਕੈਂਪ ਮੌਕੇ ਸ੍ਰੀਮਨ ਸੁਪਰ ਸਪੈਸ਼ਲਿਟੀ ਹਸਪਤਾਲ ਜਲੰਧਰ ਤੋਂ 12 ਮਾਹਿਰ ਡਾਕਟਰਾਂ ਦੀ ਟੀਮ ਨੇ 325 ਦੇ ਕਰੀਬ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਤੇ 100 ਤੋਂ ਵੱਧ ਮਰੀਜ਼ਾਂ ਦੀ ਈ.ਸੀ.ਜੀ. ਵੀ ਕੀਤੀ ਗਈ |
ਕੈਂਪ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਸ੍ਰੀਮਨ ਹਸਪਤਾਲ ਤੋਂ ਦਿਲ ਦੇ ਰੋਗਾਂ ਦੇ ਮਾਹਿਰ ਡਾ. ਵੀ.ਪੀ. ਸ਼ਰਮਾ, ਗੁਰਦਿਆਂ ਦੇ ਰੋਗਾਂ ਦੇ ਮਾਹਿਰ ਡਾ. ਰਜੀਵ ਭਾਟੀਆ, ਦਿਮਾਗ ਤੇ ਰੀੜ੍ਹ ਦੀ ਹੱਡੀ ਦੇ ਮਾਹਿਰ ਡਾ. ਅਨਮੋਲ ਸਿੰਘ ਰਾਏ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਸਤਪਾਲ ਕੌਰ ਸਿੱਧੂ ਤੇ ਡਾ. ਅਮਨਦੀਪ ਕੌਰ, ਨੱਕ, ਕੰਨ ਤੇ ਗਲੇ ਦੇ ਮਾਹਿਰ ਡਾ. ਅਮਿਤ ਗੁਪਤਾ, ਪੇਟ ਦੇ ਰੋਗਾਂ ਦੇ ਮਾਹਿਰ ਡਾ. ਸਾਹਿਲ, ਜਨਰਲ ਮੈਡੀਸਨ ਦੇ ਮਾਹਿਰ ਡਾ. ਨਿਧੀ ਰਾਣਾ ਤੇ ਦੰਦਾਂ ਦੇ ਰੋਗਾਂ ਦੇ ਮਾਹਿਰ ਡਾ. ਪਲਵੀ ਨੇ ਮਰੀਜ਼ਾਂ ਦਾ ਨਿਰੀਖਣ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਸੁਝਾਅ ਵੀ ਦਿੱਤੇ | ਇਸ ਮੌਕੇ ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਮਾਹਿਰ ਡਾਕਟਰਾਂ ਦੇ ਨਾਲ-ਨਾਲ ਉਨ੍ਹਾਂ ਦੀ ਟੀਮ ਮੈਂਬਰਾਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਲਕੇ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ, ਐਸ.ਡੀ.ਐਮ. ਕਪੂਰਥਲਾ ਲਾਲ ਵਿਸ਼ਵਾਸ਼, ਉਨ੍ਹਾਂ ਦੇ ਨਾਲ ਦੀਪਕ ਸਲਵਾਨ, ਹੈਪੀ ਅਰੋੜਾ, ਸੋਨੂੰ ਪੰਡਿਤ, ਅਭਿਨੰਦਨ ਰਾਏ, ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ, ਆਪ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਕੰਵਰ ਇਕਬਾਲ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਦਵਿੰਦਰ ਸਿੰਘ ਢਪਈ, ਹਰਜੀਤ ਸਿੰਘ ਵਾਲੀਆ, ਮਨਵੀਰ ਸਿੰਘ ਵਡਾਲਾ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸੁਖਦੇਵ ਸਿੰਘ ਕਾਦੂਪੁਰ, ਕੁਲਵਿੰਦਰ ਸਿੰਘ ਠੇਕੇਦਾਰ, ਅਵੀ ਰਾਜਪੂਤ, ਗੁਲਸ਼ਨ ਅਹੂਜਾ, ਗੁਰਵਿੰਦਰ ਸਿੰਘ, ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਕੁਲਵਿੰਦਰ ਸਿੰਘ, ਹਰਜੀਤ ਸਿੰਘ ਬਾਜਵਾ, ਦਵਿੰਦਰਬੀਰ ਸਿੰਘ ਚਾਹਲ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਹਰਮਿੰਦਰ ਅਰੋੜਾ, ਮਨਿੰਦਰ ਸਿੰਘ, ਡਾ. ਬੀ.ਐਸ. ਔਲਖ, ਰੋਟਰੀ ਕਲੱਬ ਦੇ ਸਾਬਕਾ ਡਿਸਟਿ੍ਕਟ ਗਵਰਨਰ ਡਾ. ਸਰਬਜੀਤ ਸਿੰਘ, ਸੁਕੇਸ਼ ਜੋਸ਼ੀ, ਅਸਿਸਟੈਂਟ ਗਵਰਨਰ ਅਮਰਜੀਤ ਸਿੰਘ ਸਡਾਨਾ, ਰੋਬਟ ਗਰੋਵਰ, ਸਿਮਰਨਪ੍ਰੀਤ ਸਿੰਘ, ਸਰਬਪ੍ਰੀਤ ਸਿੰਘ ਸੰਨੀ, ਕੰਵਲਪ੍ਰੀਤ ਸਿੰਘ ਕੌੜਾ, ਬਿਨਕੇਸ਼ ਸ਼ਰਮਾ, ਪ੍ਰਭਦੀਪ ਸਿੰਘ, ਹਰਬੰਸ ਸਿੰਘ ਵਾਲੀਆ, ਸੁਰਜੀਤ ਸਿੰਘ ਸਡਾਨਾ, ਰਾਧੇ ਸ਼ਾਮ ਸ਼ਰਮਾ, ਕੰਵਲਜੀਤ ਸਿੰਘ, ਅਨਿਲ ਬਹਿਲ ਤੇ ਵੱਡੀ ਗਿਣਤੀ ਵਿਚ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਹਾਜ਼ਰ ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਰੋਟਰੀ ਕਲੱਬ ਇਲੀਟ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਗਈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly