ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਰਾਜਾ ਸਾਹਿਬ ਗੁਰਦੁਆਰਾ ਬੰਗਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਵਰੂਪਾਂ ਦੇ ਗੁੰਮ ਹੋਣ ਦੇ ਚੱਲ ਰਹੇ ਵਿਵਾਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਾ ਸਿਰਫ਼ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਸਗੋਂ ਪਛਤਾਵਾ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਪਤਾ ਸਵਰੂਪਾਂ ਦਾ ਮੁੱਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੰਦਰੂਨੀ ਮਾਮਲਾ ਹੈ, ਬੇਅਦਬੀ ਦਾ ਮਾਮਲਾ ਨਹੀਂ। ਅਜੇ ਮੰਗੂਪੁਰ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 169 ਲਾਪਤਾ ਸਵਰੂਪਾਂ ਦੀ ਬਰਾਮਦਗੀ ਬਾਰੇ ਗੁੰਮਰਾਹਕੁੰਨ ਬਿਆਨ ਦਿੱਤਾ, ਅਤੇ ਸਰਕਾਰ ਨੇ ਇਸ ਮੁੱਦੇ ‘ਤੇ ਯੂ-ਟਰਨ ਲੈ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਹਰ ਰੋਜ਼ ਨਹੀਂ, ਕਿਸੇ ਨਾ ਕਿਸੇ ਮੁੱਦੇ ‘ਤੇ ਯੂ-ਟਰਨ ਲੈਂਦੀ ਹੈ। ਇਹ ਉਨਾਂ ਦਾ ਪਖੰਡ ਹੈ। ਮਾਘੀ ਮੇਲੇ ਦੌਰਾਨ, ਸੀਐਮ ਮਾਨ ਨੇ ਦਾਅਵਾ ਕੀਤਾ ਕਿ ਰਾਜਾ ਸਾਹਿਬ ਦੀਆਂ ਗੁੰਮ ਹੋਈਆਂ 328 ਸਵਰੂਪਾਂ ਵਿੱਚੋਂ 169 ਬੰਗਾ ਨੇੜੇ ਬਰਾਮਦ ਹੋ ਗਏ ਹਨ, ਪਰ ਇਸ ਵਿੱਚ ਕੋਈ ਸੱਚਾਈ ਨਹੀਂ ਸੀ। ਸੀ ਐਮ ਮਾਨ ਨੇ ਝੂਠੇ ਬਿਆਨਾਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ। ਬਾਅਦ ਵਿੱਚ, ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਤੇ ਯੂ-ਟਰਨ ਲੈਣਾ ਪਿਆ। ਸਰਕਾਰ ਨੇ ਮੰਨਿਆ ਕਿ ਸਵਰੂਪ ਨਹੀਂ ਮਿਲੇ। ਇਸ ਮਾਮਲੇ ਵਿੱਚ ਝੂਠ ਬੋਲਣ ਵਾਲੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



