ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਰੁੱੜਕੀ ਖਾਸ ਵਿਖੇ ਸ਼ਹੀਦ ਨੰਬਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਸਲਾਨਾ 33ਵੇਂ ਫੁੱਟਬਾਲ ਟੂਰਨਾਮੈਂਟ ਦਾ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੋਸਟਰ ਜਾਰੀ ਕੀਤਾ ਗਿਆ। ਟੂਰਨਾਮੈਂਟ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸ਼ਹੀਦ ਨੰਬਰਦਾਰ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ NRI ਵੀਰਾ ਦੇ ਸਹਿਯੋਗ ਨਾਲ ਮਿਤੀ 29 ਅਕਤੂਬਰ ਦਿਨ ਬੁੱਧਵਾਰ ਤੋਂ 02 ਨਵੰਬਰ ਦਿਨ ਐਤਵਾਰ ਤੱਕ ਕਰਵਾਇਆ ਜਾ ਰਿਹਾ ਹੈ ਇਸ ਫੁੱਟਬਾਲ ਟੂਰਨਾਮੈਂਟ ਵਿੱਚ ਪਿੰਡ ਪੱਧਰ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ । ਇਸ ਮੋਕੇ ਕਮੇਟੀ ਮੈਬਰਾ ਦੱਸਿਆ ਕਿ ਇਨਾਮਾ ਦੀ ਵੰਡ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਕੀਤੀ ਜਾਵੇਗੀ| ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ, ਮੀਤ ਪ੍ਰਧਾਨ ਬਲਵੀਰ ਸਿੰਘ, ਮਾਸਟਰ ਨਿਰਮਲ ਸਿੰਘ ਖਜਾਨਚੀ, ਸੁਖਵਿੰਦਰ ਸਿੰਘ ਸਕੱਤਰ, ਨਰਿੰਦਰ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ ਤਰਸੇਮ ਸਿੰਘ ਅਤੇ ਗੁਰਦੀਪ ਸਿੰਘ ਅਤੇ ਕਈ ਹੋਰ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



