ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਕਿਸਾਨਾਂ ਨੂੰ ਸਿੰਚਾਈ ਦੇ ਪਾਣੀ ਦੀ ਕਿੱਲਤ ਤੋਂ ਨਿਜਾਤ ਦਿਵਾਉਣ ਅਤੇ ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਬਹੁਤ ਹੀ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਇਸੇ ਕੜੀ ਤਹਿਤ ਅੱਜ ਪਿੰਡ ਪੈਲੀ ਵਿਖੇ 34 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਜਾ ਰਹੇ ‘ਪ੍ਰੋਜੈਕਟ ਐਮ-ਕੈਡ’ ਸਬੰਧੀ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਇਲਾਕੇ ਦੇ ਪਿੰਡ ਵਾਸੀਆਂ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਇਹ ਪ੍ਰੋਜੈਕਟ ਇਸ ਖੇਤਰ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਇਸ ਪ੍ਰੋਜੈਕਟ ਦੇ ਤਹਿਤ ਕੰਢੀ ਕਨਾਲ ਦੇ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਖੇਤਾਂ ਤੱਕ ਪਾਣੀ ਪਹੁੰਚਾਇਆ ਜਾਵੇਗਾ। 34 ਕਰੋੜ ਰੁਪਏ ਦੀ ਵੱਡੀ ਲਾਗਤ ਨਾਲ ਤਿਆਰ ਹੋਣ ਜਾ ਰਹੇ ਇਸ ਪ੍ਰੋਜੈਕਟ ਰਾਹੀਂ ਖੇਤਰ ਦੇ 7 ਪ੍ਰਮੁੱਖ ਪਿੰਡਾਂ ਨੂੰ ਸਿੱਧਾ ਫਾਇਦਾ ਪਹੁੰਚੇਗਾ:,ਕਟਵਾਰਾ,ਚੰਦਿਆਣੀ ਖੁਰਦ,ਜੀਤਪੁਰ, ਨਾਨੋਵਾਲ,ਪੈਲੀ,ਅਟਾਲ ਮਜਾਰਾ,ਧਰਮਪੁਰਇਨ੍ਹਾਂ ਪਿੰਡਾਂ ਦੀ ਸੈਂਕੜੇ ਏਕੜ ਭੂਮੀ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਵਿਧਾਇਕਾ ਨੇ ਦੁਹਰਾਇਆ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਹਮੇਸ਼ਾ ਵਚਨਬੱਧ ਹਨ।ਇਸ ਪ੍ਰੋਜੈਕਟ ਰਾਹੀਂ ਜਿੱਥੇ ਖੇਤਾਂ ਨੂੰ ਸਿੱਧਾ ਨਹਿਰੀ ਪਾਣੀ ਦਿੱਤਾ ਜਾਵੇਗਾ, ਉੱਥੇ ਹੀ ਇੱਥੋਂ ਦੇ ਮੌਜੂਦਾ ਟਿਊਬਵੈਲਾਂ ਨੂੰ ਵੀ ਨਹਿਰੀ ਪਾਣੀ ਦੇ ਨੈੱਟਵਰਕ ਨਾਲ ਜੋੜਿਆ ਜਾਵੇਗਾ, ਤਾਂ ਜੋ ਖੇਤੀ ਲਈ ਪਾਣੀ ਦੀ ਕੋਈ ਕਮੀ ਨਾ ਰਹੇ ਅਤੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਵਾਲੀ ਸਰਕਾਰ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ:”ਪਿਛਲੀਆਂ ਸਰਕਾਰਾਂ ਨੇ ਕੰਢੀ ਖੇਤਰ ਦੇ ਕਿਸਾਨਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ, ਪਰ ਅਸੀਂ ਅਮਲੀ ਰੂਪ ਵਿੱਚ ਕੰਮ ਕਰਕੇ ਦਿਖਾ ਰਹੇ ਹਾਂ। ਕੰਢੀ ਕਨਾਲ ਦੇ ਪਾਣੀ ਨੂੰ ‘ਪ੍ਰੋਜੈਕਟ ਐਮ-ਕੈਡ’ ਰਾਹੀਂ ਹਰੇਕ ਖੇਤ ਤੱਕ ਪਹੁੰਚਾਉਣਾ ਸਾਡਾ ਮੁੱਖ ਟੀਚਾ ਹੈ। 34 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਇਸ ਇਲਾਕੇ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰੇਗਾ।”ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਅੱਜ ਦੀ ਇਸ ਅਹਿਮ ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵੱਲੋਂ ਐਕਸੀਅਨ ਸਤੀਸ਼ ਸਬਰਵਾਲ ਅਤੇ ਐਸ.ਡੀ.ਓ. ਤਰਨਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਤੋਂ ਇਲਾਵਾ ਕੈਪਟਨ ਰਾਮ ਰਤਨ ਕਟਵਾਰਾ, ਰਾਕੇਸ਼ ਕੁਮਾਰ ਕਟਵਾਰਾ ਪ੍ਰਵੇਸ਼ ਭਾਟੀਆ ਜੀਤਪੁਰ, ਗੁਰਮੇਲ ਚੰਦ ਧਰਮਪੁਰ ਸੰਤੋਖ ਸਿੰਘ ਪ੍ਰਧਾਨ, ਪੈਲੀ, ਹਰਬੰਸ ਸਿੰਘ, ਚੌਧਰੀ ਗੁਰਮੀਤ ਸਿੰਘ ਬਹਾਦਰ ਸਿੰਘ ਵਿਰਲਾ, ਗੁਰਮੀਤ ਸਿੰਘ ਪੰਚ, ਕੇਵਲ ਸਿੰਘ ਪੰਚ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਕਿਸਾਨ ਅਤੇ ਪਤਵੰਤੇ ਸੱਜਣ ਮੌਜੂਦ ਸਨ।ਸਰਪੰਚ ਸੁਰਜੀਤ ਪੈਲੀ ਵੱਲੋਂ ਸਭ ਦਾ ਧੰਨਵਾਦ ਮੀਟਿੰਗ ਦੇ ਸਮਾਪਤੀ ਮੌਕੇ ਪਿੰਡ ਪੈਲੀ ਦੇ ਸਰਪੰਚ ਸੁਰਜੀਤ ਪੈਲੀ ਵੱਲੋਂ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ ਜੀ ਅਤੇ ਜਲ ਸਰੋਤ ਵਿਭਾਗ ਦੇ ਸਮੂਹ ਅਧਿਕਾਰੀਆਂ ਦਾ ਇਲਾਕੇ ਨੂੰ ਇਹ ਵੱਡੀ ਸੌਗਾਤ ਦੇਣ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


