ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਥਾਣਾ ਬਲਾਚੌਰ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 34 ਨਸ਼ੀਲੀ ਗੋਲੀਆ ਬਰਾਮਦ ਕੀਤੀਆਂ। ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਲਖਵੀਰ ਸਿੰਘ ਨੇ ਦੱਸਿਆ ਕਿ ਉਨਾਂ ਦੀ ਅਗੁਵਾਈ ਵਿੱਚ ਪੁਲਿਸ ਪਾਰਟੀ ਬਲਾਚੌਰ ਗੁਰੂਦੁਆਰਾ ਠੇਰੀ ਸਾਹਿਬ ਬਾਈਪਾਸ ਦੇ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਨਹਿਰ ਦੇ ਵੱਲ ਇਕ ਵਿਆਕਤੀ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਤੁਰੰਤ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋ ਉਸਦੀ ਤਲਾਸ਼ਈ ਲਈ ਤਾਂ ਉਸਦੇ ਕੋਲੋਂ 34 ਨਸ਼ੀਲੀ ਗੋਲੀਆ ਟ੍ਰਾਮਾਡੋਲ ਦੀਆਂ ਬਰਾਮਦ ਹੋਈਆਂ ।ਉਨਾ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਹਿਮਾਂਸ਼ੂ ਪੁੱਤਰ ਸੁਖਦੇਵ ਸਿੰਘ ਵਾਸੀ ਵਾਰਡ ਨੰਬਰ 4 ਬਲਾਚੌਰ ਥਾਣਾ ਸਿਟੀ ਦੇ ਰੂਪ ਵਿੱਚ ਹੋਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



