HOME 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਨਚੈਸਟਰ ਚ ਪੰਜਵਾਂ ਚਾਰ ਰੋਜ਼ਾ ਵਿਸਾਲ...

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਨਚੈਸਟਰ ਚ ਪੰਜਵਾਂ ਚਾਰ ਰੋਜ਼ਾ ਵਿਸਾਲ ਗੁਰਮਤਿ ਸਮਾਗਮ ਸੰਪੰਨ

2
ਕੈਪਸਨ:- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਨਚੈਸਟਰ ਵਿਖੇ ਕਰਵਾਏ ਜਾ ਰਹੇ ਪੰਜਵੇਂ ਚਾਰ ਰੋਜ਼ਾਂ ਮਿਸਾਲ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਦੀਆਂ ਵੱਖ ਵੱਖ ਤਸਵੀਰਾਂ। ਤਸਵੀਰਾਂ:-ਸੁਖਜਿੰਦਰ ਸਿੰਘ ਢੱਡੇ
*ਭਾਈ ਹਰਜਿੰਦਰ ਸਿੰਘ ਸ਼੍ਰੀ ਨਗਰ ਵਾਲਿਆਂ ਸਮੇਤ ਪੰਜਾਬ ਤੋਂ ਪੁੱਜੇ ਵੱਖ-ਵੱਖ ਰਾਗੀ ਜਥਿਆਂ ਨੇ ਸੰਗਤਾਂ ਨੂੰ ਸੁਣਾਇਆ ਗੁਰੂ ਇਤਿਹਾਸ 
*ਸਿੱਖਾਂ ਦੇ ਸਿਰਾਂ ਦੇ ਮੁੱਲ ਪਾਏ ਜਾਣ ਬਦਲੇ ਦਿੱਤੇ ਜਾਣ ਵਾਲਾ ਟਕਾ ਅਤੇ ਪਿਤਾ ਮਹਿਤਾ ਕਾਲੂ ਵੱਲੋਂ ਗੁਰੂ ਨਾਨਕ ਨੂੰ ਦਿੱਤੇ 20 ਸਿੱਕੇ ਪ੍ਰਦਰਸ਼ਨੀ ਦੌਰਾਨ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੇ 
*ਸ੍ਰੀ ਕੇਸਗੜ੍ਹ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਨੇ ਵੱਡੀ ਗਿਣਤੀ ਚ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਇਆ
*ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਪੰਜਾਬ ਚ 7 ਸਕੂਲ ਖੋਲ ਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫਤ ਦਿੱਤੀ ਜਾ ਰਹੀ ਹੈ ਸਿੱਖਿਆ, 100 ਤੋਂ ਵੱਧ ਸਕੂਲ ਖੋਲਣ ਦਾ ਮਿਥਿਆ ਟੀਚਾ

ਮਾਨਚੈਸਟਰ (ਇੰਗਲੈਂਡ),  (ਸਮਾਜ ਵੀਕਲੀ)  (ਸੁਖਜਿੰਦਰ ਸਿੰਘ ਢੱਡੇ)-ਗੋਰਿਆਂ ਦੀ ਬਹੁਗਿਣਤੀ ਵਸੋਂ ਵਾਲੇ ਇੰਗਲੈਂਡ ਦੇ ਸ਼ਹਿਰ ਮਾਨਚੈਸਟਰ ਵਿਖੇ ਮਾਨਚੈਸਟਰ ਦੇ ਪੰਜ ਗੁਰੂ ਘਰਾਂ ਅਤੇ ਸੁਖਮਨੀ ਸਾਹਿਬ ਸੇਵਾ ਪਰਿਵਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਵਾਂ ਚਾਰ ਰੋਜ਼ਾ ਵਿਸਾਲ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਇਆ ਗਿਆ। ਖੁੱਲੇ ਪਾਰਕ ਚ ਕਰਵਾਏ ਗਏ ਹੁਣ ਤੱਕ ਦੇ ਇੰਗਲੈਂਡ ਦੇ ਸਭ ਤੋਂ ਵੱਡੇ  ਇਸ ਮਹਾਨ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਗਿਆਨੀ ਗੁਰਦੇਵ ਸਿੰਘ ਆਸਟਰੇਲੀਆ ਵਾਲੇ, ਭਾਈ ਜਸਪਾਲ ਸਿੰਘ ਜਲੰਧਰ ਵਾਲੇ,ਭਾਈ ਰਵਿੰਦਰ ਸਿੰਘ ਦਿੱਲੀ ਵਾਲੇ, ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ, ਭਾਈ ਸੁਖਜਿੰਦਰ ਸਿੰਘ  ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਵਿੰਦਰ ਸਿੰਘ ਲਾਡੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਸਬੀਰ ਸਿੰਘ ਖਾਲਸਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਰਨਜੀਤ ਸਿੰਘ ਖਾਲਸਾ ਬਰਮਿੰਘਮ ਵਾਲੇ,ਭਾਈ ਸੰਤੋਖ ਸਿੰਘ ਜਲੰਧਰ ਵਾਲਿਆਂ ਸਮੇਤ ਹੋਰ ਬਹੁਤ ਸਾਰੇ ਸਿੱਖ ਪੰਥ ਦੇ ਮਹਾਨ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਨੇ ਚਾਰ ਦਿਨ ਕਥਾ ਕੀਰਤਨ ਰਾਹੀਂ ਇੰਗਲੈਂਡ ਸਮੇਤ ਯੂਰਪ ਭਰ ਅਤੇ ਅਮਰੀਕਾ, ਕਨੇਡਾ, ਸਮੇਤ ਅਫਗਾਨਿਸਤਾਨ ਤੋਂ ਪੁੱਜੀਆਂ ਵੱਡੀ ਗਿਣਤੀ ਚ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਇਆ। ਚਾਰ ਰੋਜ਼ਾ ਇਸ ਮਹਾਨ ਧਾਰਮਿਕ ਕੀਰਤਨ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸਮਾਗਮ ਦੇ ਪ੍ਰਬੰਧਕ ਅਮਰੀਕ ਸਿੰਘ ਰਾਠੋਰ ਵੱਲੋਂ ਨਿਭਾਈ ਗਈ। ਇਸ ਧਾਰਮਿਕ ਸਮਾਗਮ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਿੰਘ ਸਾਹਿਬ ਗਿਆਨੀ ਅਮਰੀਕ ਸਿੰਘ ਰਾਠੌਰ, ਭਾਈ ਪ੍ਰਭਜੋਤ ਸਿੰਘ ਪੂਲੀਆ, ਭਾਈ ਸਰਬਜੋਤ ਸਿੰਘ  ਪੋਲੀਆ, ਭਾਈ ਹਰਪਾਲ ਸਿੰਘ ਵਿੰਗ, ਗੁਰਬਚਨ ਸਿੰਘ ਅਰੋੜਾ, ਜਸਪਾਲ ਸਿੰਘ ਦਰਵੇਸ਼, ਜਸਪਾਲ ਸਿੰਘ ਖਾਲਸਾ, ਵੀਰ ਜੱਸੀ, ਰਾਜ ਸਿੰਘ ਰਠੌਰ, ਵੀਰ ਰਾਜੂ ਤੇ ਪੱਪੂ ਸਿੰਘ ਵੱਲੋਂ ਬਹੁਤ ਹੀ ਸੁਚੱਜੇ ਪ੍ਰਬੰਧ ਕੀਤੇ ਗਏ। ਧਾਰਮਿਕ ਸਮਾਗਮ ਦੇ ਆਖਰੀ ਦਿਨ ਐਤਵਾਰ ਨੂੰ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਵੱਲੋਂ ਵੱਡੀ ਗਿਣਤੀ ਚ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਇਆ ਗਿਆ। ਇਸ ਧਾਰਮਿਕ ਸਮਾਗਮ ਚ ਵਿਸ਼ੇਸ਼ ਤੌਰ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ,ਜਥੇਦਾਰ ਭਾਈ ਗਜਿੰਦਰ ਸਿੰਘ ਖਾਲਸਾ ਨੇ ਹਾਜਰੀ ਭਰੀ। ਪੰਜਾਬ ਦੇ ਗਰੀਬ ਪਰਿਵਾਰਾਂ ਅਤੇ ਬੇਸਹਾਰਾ ਬੱਚਿਆਂ ਨੂੰ ਮੁਫਤ ਪੜਾਉਣ ਦਾ ਉਪਰਾਲਾ ਕਰ ਰਹੇ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਪ੍ਰਬੰਧਕ ਜਸਵਿੰਦਰ ਸਿੰਘ ਕੋਹਲੀ ਬਾਵਾ ਵੱਲੋਂ ਸਟਾਲ ਲਗਾ ਕੇ ਪੰਜਾਬ ਦੇ ਲੋੜਵੰਦ ਬੱਚਿਆਂ ਨੂੰ ਮੁਫਤ ਸਿੱਖਿਆ ਦੇਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਜਸਵਿੰਦਰ ਸਿੰਘ ਬਾਵਾ ਵੱਲੋਂ ਪੰਜਾਬ ਦੇ ਵੱਡੀ ਗਿਣਤੀ ਚ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਬੱਚਿਆਂ ਨੂੰ ਮੁਫਤ ਪੜ੍ਹਾਈ ਕਰਵਾਈ ਜਾ ਰਹੀ ਹੈ, ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਚ 7 ਦੇ ਕਰੀਬ ਮੁਫਤ ਸਕੂਲ ਖੋਲੇ ਗਏ ਹਨ , ਜਿਨਾਂ ਚ ਪੰਜਾਬ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਦਿੱਤੀ ਜਾ ਰਹੀ ਹੈ, ਕੋਹਲੀ ਬਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਵਿੱਚ 100 ਦੇ ਕਰੀਬ ਮੁਫਤ ਸਕੂਲ ਖੋਲਣ ਦਾ ਟੀਚਾ ਮਿਥਿਆ ਹੈ। ਇਸੇ ਤਰ੍ਹਾਂ ਇਸ ਸਮਾਗਮ ਚ ਗਲੋਬਲ ਸਿੱਖ ਵਿਜ਼ਨ ਲੰਡਨ ਦੇ ਕੋਹਲੀ ਰਵਿੰਦਰ ਪਾਲ ਸਿੰਘ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਦੇ ਪੁਰਾਤਨ ਬੇਸਕੀਮਤੀ ਸਿੱਕਿਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਗੁਰੂ ਸਾਹਿਬ ਜੀ ਦੇ ਵੇਲੇ ਸਿੱਖਾਂ ਦੇ ਸਿਰਾਂ ਦੇ ਮੁੱਲ ਪਾਏ ਜਾਣ ਬਦਲੇ ਦਿੱਤੇ ਜਾਣ ਵਾਲੇ ਦੁਨੀਆਂ ਚ ਮੋਜੂਦ ਇੱਕੋ ਇੱਕ ਟਕੇ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪਿਤਾ ਜੀ ਮਹਿਤਾ ਕਾਲੂ ਵੱਲੋਂ  ਦਿੱਤੇ ਗਏ 20  ਸਿੱਕੇ ਵੀ ਇਸ ਪ੍ਰਦਰਸ਼ਨੀ ਦੌਰਾਨ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ। ਇਸ ਧਾਰਮਿਕ ਸਮਾਗਮ ਦੌਰਾਨ ਚਾਰੇ ਦਿਨ ਹੀ ਵੱਖ-ਵੱਖ ਪ੍ਰਕਾਰ ਦਾ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਆਪਣੇ ਬੇਗਾਨੇ*
Next articleਕਿਰਤੀ ਕਾਮਿਆਂ ਨੇ ਸੀਟੀਯੂ ਪੰਜਾਬ ਦੇ ਬੈਨਰ ਹੇਠ ਕਾ. ਵਿਜੇ ਮਿਸ਼ਰਾ ਦੀ ਦੂਜੀ ਬਰਸੀ ਮਨਾਈ