ਪੰਜਾਬ ’ਚ ਕਰੋਨਾ ਦੇ 3643 ਨਵੇਂ ਕੇਸ, ਦੋ ਮੌਤਾਂ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿੱਚ 24 ਘੰਟਿਆਂ ਅੰਦਰ ਕਰੋਨਾ ਦੇ 3643 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 2 ਜਣਿਆਂ ਦੀ ਮੌਤ ਹੋ ਗਈ ਹੈ। ਕਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 16,665 ਹੋ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ 369 ਕਰੋਨਾ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 12614 ਸਰਗਰਮ ਕੇਸ ਹਨ। ਅੱਜ ਪਟਿਆਲਾ ’ਚ ਕਰੋਨਾ ਕਾਰਨ ਦੋ ਮੌਤਾਂ ਹੋਈਆਂ ਹਨ। ਦੂਜੇ ਪਾਸੇ ਹਰਿਆਣਾ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਵੱਧ ਰਹੀ ਹੈ। ਇੱਥੇ ਕਰੋਨਾ ਦੇ 3541 ਨਵੇਂ ਕੇਸ ਸਾਹਮਣੇ ਆਏ ਸਨ ਅਤੇ 377 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ ਸੂਬੇ ’ਚ 13937 ਐਕਟਿਵ ਕੇਸ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰੀ ਬਰਫ਼ਬਾਰੀ ਕਾਰਨ ਕਸ਼ਮੀਰ ’ਚ ਹਵਾਈ ਸੇਵਾ ਪ੍ਰਭਾਵਿਤ
Next articleਅਨੁਰਾਗ ਠਾਕੁਰ ਨੇ ਚੰਨੀ ਅਤੇ ਹੋਰਨਾਂ ਕਾਂਗਰਸੀ ਆਗੂਆਂ ’ਤੇ ਸੇਧਿਆ ਨਿਸ਼ਾਨਾ