ਪੰਜਾਬ ’ਚ ਕਰੋਨਾ ਦੇ 38 ਨਵੇਂ ਕੇਸ

ਚੰਡੀਗੜ੍ਹ (ਸਮਾਜ ਵੀਕਲੀ):ਕਰੋਨਾਵਾਇਰਸ ਕਾਰਨ ਪੰਜਾਬ ’ਚ 24 ਘੰਟਿਆਂ ਦੌਰਾਨ ਕੋਈ ਮੌਤ ਨਹੀਂ ਹੋਈ ਹੈ ਪਰ 38 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 23 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਅਨੁਸਾਰ ਇਸ ਸਮੇਂ ਸੂਬੇ ਵਿੱਚ ਕਰੋਨਾ ਦੇ 361 ਐਕਟਿਵ ਕੇਸ ਹਨ। ਸੂਬੇ ’ਚ ਹੁਣ ਤੱਕ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 16608 ’ਤੇ ਪਹੁੰਚ ਚੁੱਕਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 22 ਨਵੇਂ ਕੇਸ ਸਾਹਮਣੇ ਆਏ ਹਨ ਅਤੇ 17 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਹਰਿਆਣਾ ’ਚ 162 ਐਕਟਿਵ ਕੇਸ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਓਮੀਕਰੋਨ: ਦੇਸ਼ ਵਿਚ 17 ਨਵੇਂ ਕੇਸ ਆਏ ਸਾਹਮਣੇ
Next articleਦੇਸ਼ ’ਚ ਕਰੋਨਾ ਕਾਰਨ 2796 ਮੌਤਾਂ