38ਵੀ ਜੇ.ਸੀ.ਟੀ. ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦੇ ਮੁਕਾਬਲੇ ’ਚ ਯੰਗ ਫੁੱਟਬਾਲ ਕਲੱਬ ਮਾਹਿਲਪੁਰ ਨੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਨੂੰ 3-1 ਗੋਲਾਂ ਦੇ ਫਰਕ ਨਾਲ ਹਰਾਇਆ

ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 38ਵੀਂ ਜੇ.ਸੀ.ਟੀ. ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਮੁਕਾਬਲਾ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਸਟੇਡੀਅਮ ’ਚ ਕਰਵਾਇਆ ਗਿਆ। ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਦੇ ਪ੍ਰਬੰਧਾਂ ਹੇਠ ਕਰਵਾਇਆ ਇਹ ਮੁਕਾਬਲੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਅਤੇ ਯੰਗ ਫੁੱਟਬਾਲ ਕਲੱਬ ਮਾਹਿਲਪੁਰ ਦਰਮਿਆਨ ਹੋਇਆ। ਮੁਕਾਬਲੇ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਯੰਗ ਫੁੱਟਬਾਲ ਕਲੱਬ ਮਾਹਿਲਪੁਰ ਦੀ ਟੀਮ ਗੜ੍ਹਸ਼ੰਕਰ ਨੂੰ 3-1 ਗੋਲਾਂ ਦੇ ਫਰਕ ਨਾਲ ਹਰਾਕੇ ਜੇਤੂ ਰਹੀ। ਇਸ ਮੈਚ ਦੌਰਾਨ ਗੁਰਿੰਦਰ ਸਿੰਘ ਬੈਂਸ ਸਾਧੋਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ। ਗੁਰਿੰਦਰ ਸਿੰਘ ਬੈਂਸ ਨੇ ਫੁੱਟਬਾਲ ਲੀਗ ਲਈ ਪੰਜਾਬ ਫੁੱਟਬਾਲ ਐਸੋਸੀਏਸ਼ਨ ਅਤੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਦੇ ਉਪਰਾਲੇ ਦੀ ਪ੍ਰਸੰਸਾ ਕੀਤੀ। ਇਸ ਮੌਕੇ ਟੂਰਨਾਮੈਂਟ ਕਮੇਟੀ ਵਲੋਂ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਸੀਨੀਅਰ ਵਾਈਸ ਪ੍ਰਧਾਨ ਸ਼ਵਿੰਦਰਜੀਤ ਸਿੰਘ ਬੈਂਸ, ਕੈਸ਼ੀਅਰ ਯੋਗਰਾਜ ਗੰਭੀਰ, ਅਮਨਦੀਪ ਸਿੰਘ ਬੈਂਸ, ਪ੍ਰਮੋਦ ਦੁੱਗਰੀ, ਅਮਰੀਕ ਸਿੰਘ ਸੈਂਹਬੀ ਤੇ ਹੋਰ ਮੈਂਬਰ ਤੇ ਦਰਸ਼ਕ ਹਾਜ਼ਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਸ਼ਹਿਰ ਨੂੰ ਸੁੰਦਰ ਬਣਾਉਣ ਦੀ – ਡਾ. ਅਮਨਦੀਪ ਕੌਰ
Next articleਤੇਜਵੀਰ ਸਿੰਘ ਮਠਾਰੂ ਨੇ 83 ਤੋਂ 93 ਕਿੱਲੋ ਭਾਰ ਵਰਗੇ ਵਿੱਚ 325 ਕਿੱਲੋ ਭਾਰ ਚੁੱਕਕੇ ਕੀਤਾ ਪਹਿਲਾ ਸਥਾਨ ਪ੍ਰਾਪਤ