ਗੰਭੀਰਪੁਰ ਲੋਅਰ ਸਕੂਲ ਵਿੱਚ ਤੀਸਰੀ ਮਦਰ – ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

 (ਸ਼੍ਰੀ ਅਨੰਦਪੁਰ ਸਾਹਿਬ ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ  , ਜਿਲ੍ਹਾ  ਰੂਪਨਗਰ ( ਪੰਜਾਬ ) ਵਿਖੇ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਕੂਲ ਵਿੱਚ ਤੀਸਰੀ ਮਦਰ – ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਾਸਟਰ ਸੰਜੀਵ ਧਰਮਾਣੀ ਵਲੋਂ ਵੱਖ – ਵੱਖ ਤਰ੍ਹਾਂ ਦੀਆਂ ਗਤੀਵਿਧੀਆਂ , ਸਵਾਗਤ ਗਤੀਵਿਧੀ ਆਦਿ ਹਾਜ਼ਰ ਮਾਤਾਵਾਂ ਨੂੰ ਕਰਵਾਈਆਂ ਗਈਆਂ ਅਤੇ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਇਹਨਾਂ ਛੋਟੀਆਂ – ਛੋਟੀਆਂ ਪਰ ਬੱਚਿਆਂ ਲਈ ਬਹੁਤ ਲਾਹੇਵੰਦ ਤੇ ਪ੍ਰਭਾਵਸ਼ਾਲੀ ਗਤੀਵਧੀਆਂ ਬਾਰੇ ਬੱਚਿਆਂ ਦੀਆਂ ਮਾਤਾਵਾਂ ਨੂੰ ਦੱਸਿਆ ਗਿਆ। ਇਸ ਤੋਂ ਇਲਾਵਾ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਨੇ ਜਮਾਤ ਪਹਿਲੀ , ਦੂਸਰੀ ਜਮਾਤ , ਐਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਅਤੇ ਹੋਰ ਹਾਜ਼ਰ ਪਤਵੰਤੇ ਸੱਜਣਾਂ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ਦੇ ਅਧਿਕਾਰਾਂ , ਬੱਚਿਆਂ ਦੀ ਸੁਰੱਖਿਆ ਤੇ ਵਿਕਾਸ , ਪੋਸਕੋ ਐਕਟ , ਬੱਚਿਆਂ ਦੇ ਪ੍ਰੋਗਰਾਮਾਂ , ਚਾਇਲਡ ਕੇਅਰ ਨੰਬਰ 1098 ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਕੂਲ ਵਿੱਚ ਪੜ੍ਹਦੇ ਸਮੁੱਚੇ ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਪੂਰਨ ਵਿਸ਼ਵਾਸ ਵੀ ਦਿਵਾਇਆ। ਇਸ ਮੌਕੇ ਹਾਜ਼ਰ ਹੋਈਆਂ ਸਮੂਹ ਮਾਤਾਵਾਂ ਵੱਲੋਂ ਸਮੁੱਚੇ ਸਟਾਫ ਦੀ ਵਧੀਆ ਕਾਰਗੁਜ਼ਾਰੀ ਪ੍ਰਤੀ ਸੰਤੁਸ਼ਟੀ ਪ੍ਰਗਟਾਈ ਗਈ ਅਤੇ ਪ੍ਰਸ਼ੰਸਾ ਵੀ ਕੀਤੀ ਗਈ। ਇਸ ਮੌਕੇ ਸਕੂਲ ਮੁੱਖੀ ਮੈਡਮ ਅਮਨਪ੍ਰੀਤ ਕੌਰ , ਸਟੇਟ ਐਵਾਰਡੀ ਪਰਮਜੀਤ ਕੁਮਾਰ , ਉੱਘੇ ਲੇਖਕ ਤੇ ਸਮਾਜ ਸੇਵੀ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ , ਬੱਚਿਆਂ ਦੀਆਂ ਮਾਤਾਵਾਂ ਤੇ ਹੋਰ ਪਤਵੰਤੇ ਸੱਜਣ ਵੀ ਮੌਕੇ ‘ਤੇ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleराहुल सांकृत्यायन की विरासत संवर्धन (संरक्षण) अभियान
Next articleਵਿਚਾਰਨਯੋਗ ਗੱਲ