ਨਵਾਂਸ਼ਹਿਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ) ਲੋਕ ਸਭਾ ਚੋਣਾਂ2024 ਸਬੰਧੀ ਜ਼ਿਲ੍ਹੇ ਦੇ ਲੋਕ ਸਭਾ ਸੈਗਮੈਂਟ 47-ਨਵਾਂਸ਼ਹਿਰ, 46-ਬੰਗਾ ਅਤੇ 48-ਬਲਾਚੌਰ ਵਿਖੇ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਹੋਈ ਵੋਟਿੰਗ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ 06-ਅਨੰਦੁਪਰ ਸਾਹਿਬ ਵਿੱਚ ਵੋਟਿੰਗ ਹੋਈ ਹੈ। ਜਿਸ ਵਿੱਚ ਬਲਾਚੌਰ ਵਿੱਚ 65%, ਬੰਗਾ ਵਿੱਚ 61%, ਨਵਾਂਸ਼ਹਿਰ ਵਿੱਚ 60%, ਅਨੰਦਪੁਰ ਸਾਹਿਬ ਵਿੱਚ 60.6%, ਰੂਪਨਗਰ ਵਿੱਚ 58.13%, ਵੋਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਉਪਰੰਤ ਈ.ਵੀ.ਐਮ. ਮਸ਼ੀਨਾਂ ਨੂੰ ਸਟਾਂਰਗ ਰੂਮ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਰੱਖਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਦੁਆਬਾ ਕਾਲਜ ਛੋਕਰਾ ਵਿਖੇ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੁਰੱਖਿਆ ਦੇ ਵੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly