ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਬੱਸ ਪਲਟਣ ਕਾਰਨ ਬਿਹਾਰ ਦੇ 4 ਯਾਤਰੀਆਂ ਦੀ ਮੌਤ ਤੇ 28 ਜ਼ਖ਼ਮੀ

ਸ੍ਰੀਨਗਰ (ਸਮਾਜ ਵੀਕਲੀ) : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਸਵੇਰੇ ਬੱਸ ਦੇ ਪਲਟਣ ਕਾਰਨ ਬਿਹਾਰ ਦੇ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖ਼ਮੀ ਹੋ ਗਏ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਬਾਰਸੂ ਇਲਾਕੇ ‘ਚ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਡਰਾਈਵਰ ਦਾ ਵਾਹਨ ‘ਤੇ ਕੰਟਰੋਲ ਗੁਆਉਣ ਕਾਰਨ ਬੱਸ ਪਲਟ ਗਈ। ਅਧਿਕਾਰੀਆਂ ਮੁਤਾਬਕ ਹਾਦਸੇ ਵਿੱਚ ਮਾਰੇ ਗਏ ਚਾਰ ਯਾਤਰੀ ਬਿਹਾਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਜ਼ਖ਼ਮੀ 28 ਯਾਤਰੀਆਂ ‘ਚੋਂ 23 ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੈਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ: ਟਰੰਪ
Next articleਕੌਲਿਜੀਅਮ ਸਭ ਤੋਂ ਵਧੀਆ ਪ੍ਰਣਾਲੀ: ਚੀਫ ਜਸਟਿਸ