HOME *42ਵਾਂ ਜਨਮਦਿਨ ਬੂਟੇ ਲਗਾ ਕੇ ਮਨਾਇਆ, ਵਾਤਾਵਰਨ ਦੀ ਸੰਭਾਲ ਦਾ ਲਿਆ ਸੰਕਲਪ*

*42ਵਾਂ ਜਨਮਦਿਨ ਬੂਟੇ ਲਗਾ ਕੇ ਮਨਾਇਆ, ਵਾਤਾਵਰਨ ਦੀ ਸੰਭਾਲ ਦਾ ਲਿਆ ਸੰਕਲਪ*

2
ਐੱਸ ਕੇ ਟੀ ਪਲਾਂਟੇਸ਼ਨ ਟੀਮ ਦੀ ਮੁਹਿੰਮ ਨਾਲ ਜੁੜ ਕੇ ਸਮਾਜ ਨੂੰ ਦਿੱਤਾ ਹਰਿਆਲੀ ਦਾ ਸੰਦੇਸ਼
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਵਾਤਾਵਰਨ ਸੰਭਾਲ ਨੂੰ ਲੋਕ ਲਹਿਰ ਬਣਾਉਣ ਦੇ ਉਦੇਸ਼ ਨਾਲ ਐੱਸਕੇਟੀ ਪਲਾਂਟੇਸ਼ਨ ਟੀਮ ਵੱਲੋਂ ਚਲਾਈ ਜਾ ਰਹੀ “ਜਨਮਦਿਨ ‘ਤੇ ਪੌਧਾ ਲਗਾਓ” ਮੁਹਿੰਮ ਤਹਿਤ ਐਨਐਮਐਮ ਵਿੰਗ ਦੇ ਹਲਕਾ ਕੋਆਰਡੀਨੇਟਰ ਇੰਦਰਜੀਤ ਕੁਮਾਰ ਨੇ ਬੂਟੇ ਲਗਾ ਕੇ ਆਪਣਾ 42ਵਾਂ ਜਨਮਦਿਨ ਮਨਾਇਆ। ਇਸ ਮੌਕੇ ਉਨ੍ਹਾਂ ਬੂਟਿਆਂ ਦੀ ਨਿਯਮਿਤ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਜਨਮਦਿਨ ਅਤੇ ਹੋਰ ਖ਼ਾਸ ਮੌਕਿਆਂ ‘ਤੇ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ।ਇਸ ਮੌਕੇ ਐਨਐਮਐਮ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਦਿਨੇਸ਼ ਸੂਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਾਤਾਵਰਨ ਦੀ ਸੰਭਾਲ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਜਨਮਦਿਨ ਵਰਗੇ ਸ਼ੁਭ ਮੌਕਿਆਂ ‘ਤੇ ਬੂਟੇ ਲਗਾਉਣਾ ਨਾ ਸਿਰਫ਼ ਕੁਦਰਤ ਪ੍ਰਤੀ ਸਾਡੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ, ਸਗੋਂ ਸਮਾਜ ਵਿੱਚ ਇੱਕ ਸਕਾਰਾਤਮਕ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਦੇ ਹਰ ਖ਼ਾਸ ਮੌਕੇ ਨੂੰ ਵਾਤਾਵਰਨ ਸੰਭਾਲ ਨਾਲ ਜੋੜਨ। ਐੱਸਕੇਟੀ ਪਲਾਂਟੇਸ਼ਨ ਟੀਮ ਦੇ ਸੰਸਥਾਪਕ ਅੰਕੁਸ਼ ਨਿਝਾਵਨ ਨੇ ਕਿਹਾ ਕਿ ਟੀਮ ਪਿਛਲੇ ਕਈ ਸਾਲਾਂ ਤੋਂ “ਜਨਮਦਿਨ ‘ਤੇ ਪੌਧਾਰੋਪਣ” ਮੁਹਿੰਮ ਚਲਾ ਰਹੀ ਹੈ, ਜਿਸ ਰਾਹੀਂ ਸੈਂਕੜੇ ਲੋਕ ਆਪਣੇ ਜਨਮਦਿਨ ਨੂੰ ਹਰਿਆਲੀ ਦੇ ਨਾਂ ਸਮਰਪਿਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬੂਟਾ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਸ ਨੂੰ ਰੁੱਖ ਬਣਨ ਤੱਕ ਸੰਭਾਲਣਾ ਵੀ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੁੜ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜਗਤਾਰ ਸਿੰਘ, ਰਾਕੇਸ਼ ਵਿਜ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਵਨ, ਬਾਲ ਕ੍ਰਿਸ਼ਨ ਆਨੰਦ, ਜੁਗਲ ਦੱਤਾ ਅਤੇ ਪਾਰਥ ਬੱਤਰਾ ਹਾਜ਼ਰ ਰਹੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article“ਭਾਰਤੀ ਸਿਨੇਮਾ ਦੀ ਪਹਿਲੀ ਮਹਿਲਾ” ਦੇਵਿਕਾ ਰਾਣੀ
Next articleDevika Rani, First Lady of Indian Cinema