ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 606ਨਵੇ ਸੈਪਲ ਲੈਣ ਨਾਲ ਅਤੇ 953 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 43 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1495 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਕੁੱਲ ਸੈਪਲਾਂ ਦੀ ਗਿਣਤੀ 57552 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 54517 ਸੈਪਲ ਨੈਗਟਿਵ, ਜਦ ਕਿ 1563 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 80 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 41 ਹੈ ।
ਐਕਟਿਵ ਕੇਸਾ ਦੀ ਗਿਣਤੀ 429 ਹੈ , ਤੇ 1026 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 43 ਕੇਸ ਹੁਸ਼ਿਆਰਪੁਰ ਕੇਸ ਵੱਖ ਵੱਖ ਸਿਹਤ ਬਲਾਕਾਂ ਨਾਲ ਸਬੰਧਿਤ ਹਨ , ਹੁਸ਼ਿਆਰਪੁਰ ਸ਼ਹਿਰ 23 , ਮੰਡ ਭੰਡੇਰ 3, ਭੂਗਾਂ 3 , ਚੱਕੋਵਾਲ 1, ਦਸੂਹਾੰ 2, ਹਾਜੀਪੁਰ 1, ਗੰੜਸੰਕਰ 2 , ਹਾਰਟਾ ਬੜਲਾ 2 , ਮੁਕੇਰੀਆ 1, ਪੋਸੀ 1, ਪਾਲਦੀ 3 ਸਿਹਤ ਕੇਦਰ ਵਿੱਚ ਪਾਜੇਟਿਵ ਕੇ ਆਏ ਹਨ । ਇਸ ਤੋ ਇਲਾਵਾ (1) ਮੌਤ ਗੁਰਪ੍ਰੀਤ ਕੋਰ 66ਵਾਸੀ ਚੱਕ ਲਾਦੀਆ , ਜੋਹਲ ਹਲਸਪਤਾਲ ਜਲੰਧਰ ਵਿਖੇ ਜੇਰੇ ਇਲਾਜ ਸੀ (2) ਸ਼ੂਰਜ ਸ਼ਰਮਾਂ 44 ਸਾਲ ਵਾਸੀ ਇੰਦਰਾ ਕਲੋਨੀ ਹੁਸ਼ਿਆਰਪੁਰ ਡੀ. ਐਮ. ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਸੀ ਉਥੇ ਇਸ ਦੀ ਮੌਤ ਹੋ ਗਈ ਇਹ ਦੋਨੋ ਮਰੀਜ ਕੋਰੋਨਾ ਪਾਜੇਟਿਵ ਸਨ ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ । ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ।