ਖੂਨ-ਦਾਨ ਮਨੁੱਖਤਾ ਦੀ ਸੱਭ ਤੋਂ ਉੱਤਮ ਤੇ ਮਹਾਨ ਸੇਵਾ- ਜੱਥੇ:ਲਾਭ ਸਿੰਘ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ਼੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਜੋਤੀ-ਜੋਤਿ ਦਿਵਸ ਸ਼੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੀ ਗੁਰਿਆਈ ਦਿਵਸ 450 ਸਾਲਾ ਸ਼ਤਾਬਦੀ ਅਤੇ ਬਹਾਦਰ ਯੋਧੇ ਬਾਬਾ ਬਿਧੀ ਚੰਦ ਸਾਹਿਬ ਜੀ ਦਾ ਜੋਤੀ-ਜੋਤਿ ਦਿਹਾੜੇ ਨੂੰ ਸਮਰਪਿਤ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 754ਵਾਂ ਮਹਾਨ ਖ਼ੂਨਦਾਨ ਕੈਂਪ ਗੁ: ਵਰਦਾਨਸਰ ਸਾਹਿਬ ਮੰਜੀ ਸਾਹਿਬ, ਸ਼੍ਰੀ ਦਰਬਾਰ ਜਫਰਨਾਮਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਦਸਵੀਂ ਦਿਆਲਪੁਰਾ ਭਾਈਕਾ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਜਥੇਦਾਰ ਬਾਬਾ ਲਾਭ ਸਿੰਘ ਨੇ ਕਰਦਿਆਂ ਕਿਹਾ ਕਿ ਖੂਨਦਾਨ ਕੈਂਪ ਰਾਹੀਂ ਕਈ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ। ਇਸ ਮੌਕੇ ਤੇ ਜੱਥੇਦਾਰ ਲਾਭ ਸਿੰਘ ਨੇ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly