ਜੀਐੱਸਟੀ ਕੌਂਸਲ ਦੀ 45ਵੀਂ ਬੈਠਕ: ਪੈਟਰੋਲ ਤੇ ਡੀਜ਼ਲ ਹਾਲੇ ਜੀਐੱਸਟੀ ਦੇ ਦਾਇਰੇ ’ਚੋਂ ਬਾਹਰ

Finance Minister Nirmala Sitharaman's

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਿਹਾ ਕਿ ਵਸਤ ਤੇ ਸੇਵਾ ਕਰ (ਜੀਐੱਸਟੀ) ਕੌਂਸਲ ਨੇ ਪੈਟਰੋਲ ਅਤੇ ਡੀਜ਼ਲ ਨੂੰ ਹਾਲੇ ਜੀਐੱਸਟੀ ਦੇ ਦਾਇਰੇ ਵਿੱਚ ਨਾ ਲਿਆਉਣ ਦਾ ਫ਼ੈਸਲਾ ਕੀਤਾ ਹੈ। ਜੀਐੱਸਟੀ ਕੌਂਸਲ ਦੀ ਇੱਥੇ ਹੋਈ 45ਵੀਂ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਡੀਜ਼ਲ ਵਿੱਚ ਮਿਲਾਏ ਜਾਣ ਵਾਲੇ ਬਾਇਓ-ਡੀਜ਼ਲ ਉੱਤੇ ਜੀਐੱਸਟੀ ਦਰ ਨੂੰ 12 ਫ਼ੀਸਦੀ ਤੋਂ ਘਟਾ ਕੇ ਪੰਜ ਫ਼ੀਸਦੀ ਕਰ ਦਿੱਤਾ ਗਿਆ ਹੈ।

ਕੈਂਸਰ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ’ਤੇ ਵੀ ਟੈਕਸ ਦੀ ਦਰ 12 ਫ਼ੀਸਦੀ ਤੋਂ ਘਟਾ ਕੇ ਪੰਜ ਫ਼ੀਸਦੀ ਕਰ ਦਿੱਤੀ ਗਈ ਹੈ। ਸੀਤਾਰਮਨ ਦੀ ਪ੍ਰਧਾਨਗੀ ਵਿੱਚ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ ਨਾਰੀਅਲ ਤੇਲ ਸਮੇਤ ਚਾਰ ਦਰਜਨ ਤੋਂ ਵੱਧ ਵਸਤਾਂ ‘ਤੇ ਟੈਕਸ ਦਰਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ 11 ਕੋਵਿਡ ਦਵਾਈਆਂ ’ਤੇ ਟੈਕਸ ਵਿੱਚ ਦਿੱਤੀ ਰਿਆਇਤ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ ਤੇ ਹੋਰ ਕਈ ਦਵਾਈਆਂ ਵੀ ਰਿਆਇਤ ਦੇ ਘੇਰੇ ਵਿੱਚ ਲੈਆਂਦੀਆਂ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੈਟਰੋਲੀਅਮ ਪਦਾਰਥ ਹਾਲੇ ਜੀਐੱਸਟੀ ਦੇ ਘੇਰੇ ’ਚ ਨਹੀਂ ਆਉਣਗੇ
Next articleਚਦੋਆ