ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਪ੍ਰਾਇਮਰੀ ਸਕੂਲਾਂ ਦੀਆਂ 45ਵੀਆਂ ਜਿਲ੍ਹਾਂ ਪੱਧਰੀ ਖੇਡਾਂ ਦਾ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਜੋ ਪਿੰਡ ਸੈਫਲਾਬਾਦ ਦੇ ਖੇਡ ਸਟੇਡੀਅਮ ਵਿੱਚ ਸੰਤ ਬਾਬਾ ਲੀਡਰ ਸਿੰਘ ਜੀ, ਮੁੱਖ ਸੇਵਾਦਾਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਰਹਿਨੁਮਾਈ ਹੇਠ ਸ਼ਾਨੋ ਸ਼ੌਕਤ ਨਾਲ ਸੰਪਨ ਹੋਏ। ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਬਜਾਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐ.ਸਿ) ਕਪੂਰਥਲਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ ਡਾ. ਬਲਵਿੰਦਰ ਸਿੰਘ ਬੱਟੂ , ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਆਦਿ ਦੀ ਦੇਖ ਰੇਖ ਹੇਠ ਸਿੱਖਿਆ ਬਲਾਕ ਮਸੀਤਾਂ ਦੇ ਖੋ ਖੋ ਲੜਕਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ਦੇ ਬੱਚਿਆਂ ਵੱਲੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ
ਸੰਤ ਬਾਬਾ ਹਰਜੀਤ ਸਿੰਘ ਦਮਦਮਾ ਸਾਹਿਬ ਪੁਰਾਣਾ ਠੱਟਾ ,ਸੰਤ ਬਾਬਾ ਜੈ ਸਿੰਘ ਮਹਿਮਦ ਵਾਲੇ ,ਸੰਤ ਬਾਬਾ ਖੜਕ ਸਿੰਘ ਸਪੋਰਟਸ ਕਲੱਬ ਦੰਦੂਪੁਰ ਅਤੇ ਗ੍ਰਾਮ ਪੰਚਾਇਤ ਦੰਦੂਪੁਰ, ਜਰਨੈਲ ਸਿੰਘ ਮਰੋਕ , ਗੁਰਬਿੰਦਰ ਸਿੰਘ ਮਰੋਕ ਵੱਲੋਂ ਹੈੱਡ ਟੀਚਰ ਸੁਖਵਿੰਦਰ ਸਿੰਘ ਠੱਟਾ ਨਵਾਂ, ਮਨਜਿੰਦਰ ਸਿੰਘ ਖੋ ਖੋ ਕੋਚ ਤੇ ਬੱਚਿਆਂ ਨੂੰ ਸਿਰੋਪਾਓ ਤੇ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਸੰਤ ਬਾਬਾ ਹਰਜੀਤ ਸਿੰਘ ਤੇ ਸੰਤ ਬਾਬਾ ਜੈ ਸਿੰਘ ਖ਼ਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਅਸ਼ੀਰਵਾਦ ਦਿੰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਹਨਾਂ ਨੇ ਇਸ ਦੌਰਾਨ ਬੱਚਿਆਂ ਨੂੰ ਖੇਡਾਂ ਤੇ ਪੜ੍ਹਾਈ ਵਿੱਚ ਇਸ ਪ੍ਰਕਾਰ ਹੀ ਮੱਲਾਂ ਮਾਰਦੇ ਹੋਏ ਦੇਸ਼ ਕੌਮ, ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਤੇ ਅਧਿਆਪਿਕਾ ਰਜਵਿੰਦਰ ਕੌਰ , ਅਧਿਆਪਿਕਾ ਪਵਨਦੀਪ ਕੌਰ ਟੀਚਰ ,ਜੋਗਿੰਦਰ ਸਿੰਘ ਸਰਪੰਚ ,ਜਰਨੈਲ ਸਿੰਘ ਮਰੋਕ, ਕਸ਼ਮੀਰ ਸਿੰਘ ਮਰੋਕ, ਗੁਰਬਿੰਦਰ ਸਿੰਘ ਮਰੋਕ ,ਮਾ. ਹਰਜਿੰਦਰ ਸਿੰਘ , ਮਨਮੋਹਨ ਸਿੰਘ ਆਦਿ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly