ਸੱਧੇਵਾਲ ਸਕੂਲ ਵਿੱਚ ਕਰਵਾਈ ਗਈ ਚੌਥੀ ਮਦਰ ਵਰਕਸ਼ਾਪ

(ਸਮਾਜ ਵੀਕਲੀ): ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ , ਸੈਂਟਰ ਬਾਸੋਵਾਲ , ਸਿੱਖਿਆ ਬਲਾਕ – ਸ੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ ਰੂਪਨਗਰ ( ਪੰਜਾਬ ) ਵਿਖੇ ਸਕੂਲ ਮੁਖੀ ਮੈਡਮ ਰਜਨੀ ਧਰਮਾਣੀ ਦੀ ਯੋਗ ਅਗਵਾਈ ਹੇਠ ਚੌਥੀ ਮਦਰ ਵਰਕਸ਼ਾਪ ਕਰਵਾਈ ਗਈ। ਇਸ ਦੌਰਾਨ ਅੇੈਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਵਿਸ਼ੇਸ਼ ਤੌਰ ‘ਤੇ ਹਾਜਰੀ ਦਰਜ ਕਰਵਾਈ। ਇਸ ਮੌਕੇ ‘ਤੇ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ਦੀਆਂ ਮਾਤਾਵਾਂ ਦੇ ਨਾਲ ਵੱਖ-ਵੱਖ ਤਰ੍ਹਾਂ ਦੀਆਂ ਦੀਆਂ ਗਤੀਵਿਧੀਆਂ ਕੀਤੀਆਂ ਤੇ ਵਿਦਿਆਰਥੀਆਂ ਨੂੰ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਵਿੱਚ ਚਾਹ – ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ। ਵਿਦਿਆਰਥੀਆਂ ਦੀਆਂ ਮਾਤਾਵਾਂ ਪਾਸੋਂ ਇਸ ਮੰਤਵ ਲਈ ਫੀਡਬੈਕ ਵੀ ਲਈ ਗਈ ਜੋ ਕਿ ਬਹੁਤ ਹੀ ਵਧੀਆ ਰਹੀ।ਇਸ ਵਰਕਸ਼ਾਪ ਦੇ ਦੌਰਾਨ ਵਿਦਿਆਰਥੀਆਂ ਨਾਲ ਸੰਬੰਧਿਤ ਸਮੁੱਚੀ ਜਾਣਕਾਰੀ ਬਾਰੇ ਵਿਚਾਰ-ਚਰਚਾ ਅਤੇ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਮੁਖੀ ਮੈਡਮ ਰਜਨੀ ਧਰਮਾਣੀ , ਸ਼ਿਵਾਨੀ ਰਾਣਾ , ਚੇਅਰਮੈਨ ਅੇੈਸ.ਅੇੈਮ. ਸੀ.ਸੁਰਿੰਦਰ ਕੌਰ ਅਤੇ ਸਕੂਲ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਅਤੇ ਹੋਰ ਹਾਜ਼ਰ ਸਨ।

 

Previous articleਸੰਭਲ ਜੋ
Next articleਖ਼ਤਮ ਹੋ ਰਿਹਾ ਸ਼ਰੀਕਿਆਂ ਵਿੱਚ ਆਪਸੀ ਪਿਆਰ