ਨਵੀਂ ਦਿੱਲੀ, (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਗੱਲਬਾਤ ਕੀਤੀ ਅਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਸੂਬੇ ਦੀ ਸਥਿਤੀ ਬਾਰੇ ਜਾਣਕਾਰੀ ਲਈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਪ੍ਰਧਾਨ ਮੰਤਰੀ ਨੇ ਸ੍ਰੀ ਧਾਮੀ ਨੂੰ ਸਥਿਤੀ ਨਾਲ ਨਜਿੱਠਣ ਲਈ ਹਰ ਲੋੜੀਂਦੀ ਮਦਦ ਦਾ ਭਰੋਸਾ ਵੀ ਦਿੱਤਾ। ਸੂਤਰਾਂ ਨੇ ਦੱਸਿਆ ਕਿ ਸ੍ਰੀ ਮੋਦੀ ਨੇ ਇਸ ਸਬੰਧ ਵਿੱਚ ਕੇਂਦਰੀ ਮੰਤਰੀ ਅਜੇ ਭੱਟ ਨਾਲ ਵੀ ਗੱਲ ਕੀਤੀ। ਸੋਮਵਾਰ ਨੂੰ ਉਤਰਾਖੰਡ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਨੇਪਾਲ ਦੇ ਤਿੰਨ ਮਜ਼ਦੂਰਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਰਾਜ ਦੇ ਅਧਿਕਾਰੀਆਂ ਨੇ ਚਾਰਧਾਮ ਤੀਰਥ ਯਾਤਰਾ ਦੇ ਸ਼ਰਧਾਲੂਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਵਿੱਚ ਸੁਧਾਰ ਹੋਣ ਤੱਕ ਯਾਤਰਾ ਨਾ ਕਰਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly