5 ਮਾਰਚ ਦੇ ਚੰਡੀਗੜ੍ਹ ਮੋਰਚੇ ਸੰਬੰਧੀ ਕਿਸਾਨ ਆਗੂਆਂ ਵਲੋਂ ਮੀਟਿੰਗਾ ਦਾ ਦੌਰ ਜਾਰੀ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 5 ਮਾਰਚ ਤੋਂ ਚੰਡੀਗੜ ਵਿਖੇ ਲਗਾਏ ਜਾ ਰਹੇ ਕਿਸਾਨ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸਿਕੰਦਰਪੁਰ ਵਿਖੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸਮੂਹ ਕਿਸਾਨਾ ਨੂੰ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਖੇਤੀਬਾੜੀ ਸੂਬਿਆਂ ਦਾ ਅਧਿਕਾਰ ਖੇਤਰ ਹੈ। ਪਰ ਸੂਬਾ ਸਰਕਾਰਾਂ ਸਭ ਕੁੱਝ ਕੇਂਦਰ ਤੇ ਸੁੱਟ ਕੇ ਕਿਸਾਨਾ ਵਲੋਂ ਮੁੱਖ ਫੇਰ ਲੈਦੀਆ ਹਨ। ਹੁਣ ਜਦੋਂ ਕੇਂਦਰ ਸਰਕਾਰ ਲਗਾਤਾਰ ਕਿਸਾਨਾ ਦੀਆਂ ਫ਼ਸਲਾਂ ਚੁਕਣ ਤੋਂ ਨਾਹ ਕਰ ਰਹੀ ਹੈ ਤੇ ਬਾਕੀ ਫ਼ਸਲਾਂ ਤੇ ਸਮਰਥਨ ਮੁੱਲ ਦੇਣ ਤੋਂ ਇਨਕਾਰੀ ਹੈ ਤਾਂ ਪੰਜਾਬ ਸਰਕਾਰ ਨੂੰ ਕੁਝ ਫ਼ਸਲਾਂ ਤੇ ਖ਼ੁਦ ਸਮਰਥਨ ਮੁੱਲ ਐਲਾਨ ਕਰਨੇ ਚਾਹੀਦੇ ਹਨ। ਜਿਵੇਂ ਬਾਸਮਤੀ, ਆਲੂ, ਮਟਰ, ਗ਼ੋਭੀ, ਮੱਕੀ, ਮੂੰਗ਼ੀ ਤਾਂ ਜੋ ਪੰਜਾਬ ਦਾ ਪਾਣੀ ਦਾ ਸੰਕਟ ਤੇ ਖੇਤੀ ਸੰਕਟ ਕੁੱਝ ਘਟ ਸਕੇ। ਅੱਜ ਦੀ ਮੀਟਿੰਗ ਵਿੱਚ ਬਲਾਕ ਵਿਤ ਸਕੱਤਰ ਸੰਦੀਪ ਸਿੰਘ ਮਿੰਟੂ, ਅਮਰੀਕ ਸਿੰਘ, ਕਰਤਾਰ ਸਿੰਘ ਆਦਿ ਕਿਸਾਨ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆ ਨੂੰ ਬੱਧਣ ਪਰਿਵਾਰ ਵੱਲੋਂ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ
Next articleਭਾਰਤ-ਚੀਨ ਸਰਹੱਦ ਨੇੜੇ ਬਰਫ਼ ਦਾ ਤੋਦਾ, 57 ਮਜ਼ਦੂਰ ਦੱਬੇ, ਬਚਾਅ ਕਾਰਜ ਜਾਰੀ