ਸ਼ੋਪੀਆਂ ’ਚ ਸੁਰੱਖਿਆ ਬਲਾਂ ਨਾਲ ਮੁਕਾਬਲਿਆਂ ’ਚ 5 ਅਤਿਵਾਦੀ ਹਲਾਕ

Shopian: Soldiers rush to the site where gunfights erupted between security forces and militants in Jammu and Kashmir's Shopian district

ਸ੍ਰੀਨਗਰ (ਸਮਾਜ ਵੀਕਲੀ):  ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ‘ਦਿ ਰੈਜ਼ਿਸਟੈਂਸ ਫਰੰਟ’ (ਟੀਆਰਐੱਫ) ਦੇ ਤਿੰਨ ਅਤਿਵਾਦੀ ਮਾਰੇ ਗਏ। ਇਸ ਦੌਰਾਨ ਸ਼ੋਪੀਆਂ ਦੇ ਹੀ ਫਿਰੀਪੋਰਾ ਇਲਾਕੇ ਵਿੱਚ ਅੱਜ ਮੁਕਾਬਲੇ ਦੌਰਾਨ 2 ਅਤਿਵਾਦੀ ਮਾਰੇ ਗਏ। ਇਸ ਤਰ੍ਹਾਂ ਸੋਮਵਾਰ ਤੋਂ ਹੁਣ ਤੱਕ ਜ਼ਿਲ੍ਹੇ ਵਿੱਚ ਪੰਜ ਅਤਿਵਾਦੀ ਮਾਰੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਸੋਮਵਾਰ ਦੇਰ ਸ਼ਾਮ ਮਾਰੇ ਤਿੰਨ ਅਤਵਾਦੀਆਂ ਵਿਚੋਂ ਇਕ ਸ੍ਰੀਨਗਰ ਵਿੱਚ ਬਿਹਾਰ ਦੇ ਫੇਰੀ ਵਾਲੇ ਦੇ ਕਤਲ ਵਿੱਚ ਸ਼ਾਮਲ ਸੀ।

ਪੁਲੀਸ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਮਿਲੀ ਸੂਚਨਾ ਦੇ ਬਾਅਦ ਸੁਰੱਖਿਆ ਬਲਾਂ ਨੇ ਸੋਮਵਾਰ ਰਾਤ ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਇਮਾਮਸਾਹਿਬ ਇਲਾਕੇ ਦੇ ਤੁਲਰਾਨ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਅਤਿਵਾਦੀਆਂ ਨੇ ਪਹਿਲਾਂ ਗੋਲੀਬਾਰੀ ਸ਼ੁਰੂ ਕੀਤੀ ਤੇ ਜਵਾਬੀ ਕਾਰਵਾਈ ਵਿੱਚ ਅਤਿਵਾਦੀ ਮਾਰੇ ਗਏ। ਟੀਆਰਐੱਫ ਦਾ ਸਬੰਧ ਲਸ਼ਕਰ-ਏ-ਤੋਇਬਾ ਨਾਲ ਹੈ। ਇਸ ਦੌਰਾਨ ਇਲਾਕੇ ਵਿੱਚ ਮੁੜ ਗੋਲੀਬਾਰੀ ਸ਼ੁਰੂ ਹੋਣ ਦੀਆਂ ਰਿਪੋਰਟਾਂ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ’ਚ ਪਾਕਿਸਤਾਨੀ ਨਾਗਰਿਕ ਹਥਿਆਰਾਂ ਸਣੇ ਗ੍ਰਿਫ਼ਤਾਰ
Next articleਦੇਸ਼ ’ਚ ਕਰੋਨਾ ਦੇ 14313 ਨਵੇਂ ਮਾਮਲੇ: 224 ਦਿਨਾਂ ’ਚ ਸਭ ਤੋਂ ਘੱਟ ਕੇਸ