(ਸਮਾਜ ਵੀਕਲੀ): ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਵਿੱਤ ਵਰ੍ਹੇ 2022-23 ਦਾ ਬਜਟ ਸੂਬੇ ਦੇ ਵਿਕਾਸ ਨੂੰ ਹੋਰ ਰਫ਼ਤਾਰ ਦੇਵੇਗਾ। ਇਸ ਵਿੱਚ ਸਿਹਤ, ਸਿੱਖਿਆ, ਔਰਤਾਂ ਅਤੇ ਕਿਸਾਨਾਂ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੀਆਂ ਸੜਕਾਂ ਲਈ 4752.60 ਕਰੋੜ ਰੁਪਏ ਰੱਖੇ ਗਏ ਹਨ। ਇਸ ਨਾਲ 300 ਕਿਲੋਮੀਟਰ ਦੀਆਂ ਨਵੀਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ, ਜਦਕਿ 6 ਹਜ਼ਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਇਸ ’ਤੇ ਸੜਕਾਂ ਦੇ ਬਜਟ ਦਾ 50 ਫ਼ੀਸਦ ਖਰਚ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly