ਮੁੰਬਈ (ਸਮਾਜ ਵੀਕਲੀ):ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਸ਼ੀ ਕਾਂਤ ਦਾਸ ਨੇ ਅੱਜ ਕਿਹਾ ਕਿ ਸਰਕੁਲੇਸ਼ਨ ਵਿੱਚ ਮੌਜੂਦ ਦੋ ਹਜ਼ਾਰ ਰੁਪਏ ਦੇ ਕੁੱਲ ਨੋਟਾਂ ਵਿੱਚੋਂ ਲਗਭਗ 50 ਫੀਸਦ ਨੋਟ ਬੈਂਕਿੰਗ ਪ੍ਰਣਾਲੀ ਵਿੱਚ ਵਾਪਸ ਆ ਗਏ ਹਨ। ਕਾਬਿਲੇਗੌਰ ਹੈ ਕਿ ਆਰਬੀਆਈ ਨੇ ਪਿਛਲੇ ਮਹੀਨੇ 2 ਹਜ਼ਾਰ ਦੇ ਕਰੰਸੀ ਨੋਟ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਵਰ੍ਹੇ 31 ਮਾਰਚ ਤਕ 3.62 ਲੱਖ ਕਰੋੜ ਰੁਪਏ ਮੁੱਲ ਦੇ ਦੋ ਹਜ਼ਾਰ ਰੁਪਏ ਦੇ ਨੋਟ ਸਰਕੁਲੇਸ਼ਨ ਵਿੱਚ ਸਨ। ਨੋਟ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਹੁਣ ਤਕ 1.80 ਲੱਖ ਕਰੋੜ ਰੁਪਏ ਦੇ ਨੋਟ ਵਾਪਸ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੋ ਹਜ਼ਾਰ ਦੇ ਕਰੀਬ 85 ਫੀਸਦ ਨੋਟ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾ ਰਹੇ ਹਨ ਜਦੋਂ ਕਿ ਬਾਕੀ ਨੋਟਾਂ ਨੂੰ ਘੱਟ ਮੁੱਲ ਵਰਗ ਦੇ ਨੋਟਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly