550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕੀਤੇ ਯਾਦਗਾਰੀ ਸਿੱਕੇ ਭਾਈ ਲੌਂਗੋਵਾਲ ਨੇ ਕੀਤੇ ਜਾਰੀ

ਅੰਮਿ੍ਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਸ੍ਰੀ ਅੰਮਿ੍ਤਸਰ ਵੱਲੋਂ ਤਿਆਰ ਕੀਤੇ ਗਏ ਯਾਦਗਾਰੀ ਸਿੱਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੇ ਗਏ। ਦੱਸਣਯੋਗ ਹੈ ਕਿ ਇਹ ਯਾਦਗਾਰੀ ਸਿੱਕੇ ਸੁਨਹਿਰੀ ਅਤੇ ਚਾਂਦੀ ਰੰਗੇ ਹਨ। ਦੋਵਾਂ ਤਰ੍ਹਾਂ ਦੇ ਸਿੱਕਿਆਂ ਦੇ ਸੈੱਟ ਦੀ ਕੀਮਤ ਇਕ ਹਜ਼ਾਰ ਰੁਪਏ ਰੱਖੀ ਗਈ ਹੈ। ਸਿੱਕੇ ਦੇ ਇਕ ਪਾਸੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਦੂਸਰੇ ਪਾਸੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੀ ਤਸਵੀਰ ਹੈ। ਇਸ ਤੋਂ ਇਲਾਵਾ ਇਨ੍ਹਾਂ ਉੱਪਰ ‘550 ਸਾਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ’ ਅਤੇ ‘ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ’ ਵੀ ਉੱਕਰਿਆ ਹੋਇਆ ਹੈ। ਭਾਈ ਲੌਂਗੋਵਾਲ ਨੇ ਇਹ ਸਿੱਕੇ ਜਾਰੀ ਕਰਨ ਮੌਕੇ ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤਿ੍ੰਗ ਮੈਂਬਰ ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵਡ, ਨਿਰਮਲ ਸਿੰਘ ਹਰਿਆਓ, ਅਵਤਾਰ ਸਿੰਘ ਵਣਵਾਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਡਾ. ਏਪੀ ਸਿੰਘ ਅਤੇ ਦਰਸ਼ਨ ਸਿੰਘ ਨਿੱਜੀ ਸਹਾਇਕ ਆਦਿ ਮੌਜੂਦ ਸਨ।

Previous articleIndia’s forex reserves down by $388 mn
Next articleਸੁਪਰੀਮ ਕੋਰਟ ਨੇ ਚੋਕਸੀ ਖ਼ਿਲਾਫ਼ ਅਖ਼ਬਾਰ ‘ਚ ਨੋਟਿਸ ਛਪਵਾਉਣ ਨੂੰ ਕਿਹਾ