*ਜਿਨ੍ਹਾਂ ਅਧਿਆਪਕਾਂ ਦੇ ਫਿੰਗਰ ਪਿ੍ੰਟ ਨਹੀਂ ਮਿਲਦੇ ਉਨ੍ਹਾਂ ਦਾ ਪੇਪਰ ਪੁਰਾਣੀ ਵੀਡੀਓ ਗਰਾਫੀ ਦੇ ਅਧਾਰਿਤ ਕਰਾਵਾਇਆ ਜਾਵੇ:- ਸੁਖਵਿੰਦਰ ਸਿੰਘ ਚਾਹਲ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਸਕੌਰ, ਵਿੱਤ ਸਕੱਤਰ ਪਿ੍ੰਸੀਪਲ ਅਮਨਦੀਪ ਸ਼ਰਮਾਂ ਤੇ ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵਿੱਚ ਪੁਰਾਣੇ ਕਈ ਸਾਲਾਂ ਤੋਂ ਪ੍ਰਾਇਮਰੀ ਅਧਿਆਪਕਾਂ (5994) ਦੀ ਲਟਕ ਰਹੀ ਭਰਤੀ ਨੂੰ ਤੁਰੰਤ ਨਿਰਵਿਘਨ ਪੂਰਾ ਕੀਤਾ ਜਾਵੇ ਕਿਉਂਕਿ ਕਿ ਬਹੁਤ ਸਾਰੇ ਸਕੂਲ ਖਾਲੀ ਪਏ ਹਨ ਤੇ ਬੇਰੁਜ਼ਗਾਰ ਅਧਿਆਪਕ ਭਰਤੀ ਵਿਚ ਦੇਰੀ ਕਾਰਨ ਓਵਰਏਜ ਹੋ ਰਹੇ ਹਨ। ਉਨ੍ਹਾਂ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਜਿਹਨਾਂ ਅਧਿਆਪਕਾਂ ਦੇ ਦੁਬਾਰਾ ਪੇਪਰ ਲੈਣ ਲਈ ਕਿਸੇ ਯੰਤਰਾਂ ਦੀ ਤਰੁੱਟੀ ਕਾਰਨ ਫਿੰਗਰ ਪਿ੍ੰਟ ਨਹੀਂ ਮਿਲਦੇ, ਉਨ੍ਹਾਂ ਦੀ ਪ੍ਰੀਖਿਆ ਪੁਰਾਣੇ ਸਮੇ ਕੀਤੀ ਪੇਪਰਾਂ ਦੀ ਵੀਡੀਓ ਗਰਾਫੀ ਦੇ ਅਧਾਰਿਤ ਕਰਵਾਈ ਜਾਵੇ ਕਿਉਂਕਿ ਉਹ ਅਧਿਆਪਕ ਪਹਿਲਾਂ ਵੀ ਪੇਪਰ ਦੇ ਚੁੱਕੇ ਹਨ, ਉਨ੍ਹਾਂ ਨੂੰ ਕਿਸੇ ਵੀ ਤਰੀਕੇ ਭਰਤੀ ਪ੍ਰਕਿਰਿਆ ਵਿਚੋਂ ਬਾਹਰ ਨਹੀਂ ਕੀਤਾ ਜਾ ਸਕਦਾ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਭਰਤੀ ਪ੍ਰਕਿਰਿਆ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਵਾਰ ਵਾਰ ਪੈ ਰਹੇ ਅੜਿੱਕਿਆਂ ਤੇ ਕੋਰਟ ਕੇਸਾਂ ਦੇ ਉੱਲ਼ਝਾਅ ਤੋਂ ਬਚਿਆ ਜਾ ਸਕੇ। ਇਸ ਸਮੇਂ ਬਲਵਿੰਦਰ ਸਿੰਘ ਭੁੱਟੋ ਜਥੇਬੰਧਕ ਸਕੱਤਰ, ਜਸਵਿੰਦਰ ਸਿੰਘ ਸਮਾਣਾ ਸਹਾਇਕ ਜਥੇਬੰਧਕ ਸਕੱਤਰ, ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾਂ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ,ਦਿਲਦਾਰ ਭੰਡਾਲ਼ ਤੇ ਗਣੇਸ਼ ਭਗਤ ਤੋਂ ਬਿਨਾਂ ਦਿਲਦਾਰ ਭੰਡਾਲ਼, ਗੁਰਦੀਪ ਸਿੰਘ ਬਾਜਵਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਸੁਭਾਸ਼ ਪਠਾਨਕੋਟ ਤੇ ਗਣੇਸ਼ ਭਗਤ ਸੁੱਚਾ ਸਿੰਘ ਟਰਪਈ, ਹਰਿੰਦਰ ਮੱਲੀਆਂ , ਬਲਦੇਵ ਸਿੰਘ ਬਰਾੜ , ਸਰਬਜੀਤ ਸਿੰਘ ਬਰਾੜ,ਪਰਮਜੀਤ ਸਿੰਘ ਸ਼ੋਰੇ ਵਾਲਾ, ਰਾਜੀਵ ਹਾਂਡਾ, ਕੁਲਦੀਪ ਪੁਰੋਵਾਲ, ਕਪੂਰਥਲਾ ਤੋਂ ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ ਮਾਨ, ਨੂਰ ਮੁਹੰਮਦ, ਨਰਿੰਦਰ ਸਿੰਘ ਮਾਖਾ, ਜੱਜ ਪਾਲ ਸਿੰਘ ਬਾਜੇ ਕੇ, ਮਨੋਹਰ ਲਾਲ ਸ਼ਰਮਾ, ਤੋਂ ਜਸਵਿੰਦਰ ਸਿੰਘ ਸਮਾਣਾ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ, ਦੇਵੀ ਦਿਆਲ ਸਰਬਜੀਤ ਸਿੰਘ ਸੰਧੂ , ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਦਲਜੀਤ ਸਿੰਘ, ਰਣਜੀਤ ਸਿੰਘ, ਸੁਭਾਸ਼ ਪਠਾਨਕੋਟ, ਅਮ੍ਰਿਤਾਲ ਸਿੰਘ ਪਠਾਨਕੋਟ, ਧਰਮਿੰਦਰ ਭੰਗੂ, ਨਿਰਮੋਲਕ ਸਿੰਘ ਹੀਰਾ, ਸਰਬਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਗਲ਼ਵੱਟੀ, ਰਰੇਸ਼ ਕੁਮਾਰ, ਸੰਦੀਪ ਕੁਮਾਰ ਫਾਜ਼ਿਲਕਾ, ਪ੍ਰਭਜੀਤ ਸਿੰਘ ਰਸੂਲਪੁਰ, ਰਮਨਦੀਪ ਸਿੰਘ, ਸੁਖਬਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਕਮਲਦੀਪ ਸਿੰਘ, ਕੁਲ ਚਰਨ ਕੁਮਾਰ, ਨਵਤੇਜ ਸਿੰਘ ਲੁਧਿਆਣਾ, ਅਵਤਾਰ ਸਿੰਘ ਮਾਨਸਾ, ਕੁਲਦੀਪ ਕੌੜਾ, ਕੁਲਦੀਪ ਵਾਲੀਆ, ਵੇਦ ਪਰਕਾਸ਼, ਰਵੀ ਕੁਮਾਰ, ਪੁਸ਼ਪਿੰਦਰ ਹਰਪਾਲਪੁਰ, ਮੰਗਲ ਸਿਰ ਟਾਂਡਾ, ਜਤਿੰਦਰ ਸਿੰਘ ਫਰੀਦਕੋਟ, ਅਮਨਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ ਸੰਗਰੂਰ, ਹਰਮਨ ਦੀਪ ਸਿੰਘ, ਬਲਜੀਤ ਸਿੰਘ, ਰਮੇਸ਼ ਕੁਮਾਰ ਕਪੂਰਥਲਾ, ਪਰਦੀਪ ਸਿੰਘ, ਕਰਨੈਲ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਦੀਸ਼ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਰਜੇਸ਼ ਕੁਮਾਰ ਫਤਹਿਗੜ੍ਹ, ਮਨਜਿੰਦਰ ਸਿੰਘ ਲਾਡੀ, ਦਿਦਾਰ ਸਿੰਘ ਪਟਿਆਲਾ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਮੋਗਾ, ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਫਿਰੋਜ਼ਪੁਰ, ਅਮਨਦੀਪ ਫਾਜ਼ਿਲਕਾ, ਸੰਦੀਪ ਫਾਜ਼ਿਲਕਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly