
ਚੇਅਰਮੈਨ ਬਲਾਕ ਸੰਮਤੀ ਨਾਨਕ ਸਿੰਘ ਜੰਡੀ ਨੇ ਬੱਚਿਆਂ ਨੂੰ ਨਕਦ ਰਾਸ਼ੀ ਦੇ ਕੇ ਵਧਾਈ ਹੌਂਸਲਾ ਅਫਜ਼ਾਈ
ਨਵਾਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )- ਪੜ੍ਹੇ ਲਿਖੇ ਤੇ ਸੂਝਵਾਨ ਬਲਾਕ ਸੰਮਤੀ ਦੇ ਚੇਅਰਮੈਨ ਨਾਨਕ ਸਿੰਘ ਜੰਡੀ ਦੇ
ਵੱਲੋਂ ਜੰਡੀ ਦੇ ਪ੍ਰਾਇਮਰੀ ਤੇ ਮਿਡਲ ਸਕੂਲ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਪੰਜਵੀਂ ਤੇ ਅੱਠਵੀਂ ਦੇ ਨਤੀਜਿਆਂ ਵਿੱਚ ਪਹਿਲਾ , ਦੂਸਰਾ ਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ | ਨਾਨਕ ਸਿੰਘ ਜੰਡੀ ਨੇ ਦੱਸਿਆ ਕਿ ਪੰਜਵੀਂ ਕਲਾਸ ਵਿੱਚ ਪਹਿਲੇ ,ਦੂਸਰੇ ਤੇ ਤੀਸਰੇ ਸਥਾਨ ਪਰ ਰਹਿਣ ਵਾਲੇ ਵਿਦਿਆਰਥੀਆਂ ਨੂੰ 1100 ਰੁ ਨਕਦ ਰਾਸ਼ੀ ਦੇ ਹੌਸਲਾ ਅਫਜ਼ਾਈ ਕੀਤੀ | ਇਸੇ ਤਰ੍ਹਾਂ 8ਵੀਂ ਕਲਾਸ ਵਿੱਚ ਪਹਿਲੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ 2100 ਰੁ ਤੇ ਦੂਸਰੇ ਤੇ ਤੀਸਰੇ ਸਥਾਨਾਂ ਤੇ ਰਹਿਣ ਵਾਲੇ ਨੂੰ 1100 ਰੁ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਗਿਆ | ਉਨ੍ਹਾਂ ਕਿਹਾ ਕਿ ਇਸ ਨਾਲ ਬੱਚੇ ਹੋਰ ਵੀ ਮਨ ਲਗਾ ਕੇ ਪੜ੍ਹਾਈ ਕਰਨਗੇ ਤੇ ਆਉਣ ਵਾਲੇ ਨਤੀਜਿਆਂ ਵਿੱਚ ਚੰਗੀਆ ਪੁਜੀਸ਼ਨਾਂ ਹਾਸਲ ਕਰਨਗੇ | ਚੇਅਰਮੈਨ ਨਾਨਕ ਸਿੰਘ ਜੰਡੀ ਦੇ ਇਸ ਯਤਨ ਦੀ ਸਾਰਿਆ ਵੱਲੋਂ ਪ੍ਰਸ਼ੰਸਾ ਕੀਤੀ ਗਈ |‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


