ਪੰਜਵੀਂ ਚੇਤਨਾ ਪਰਖ਼ ਪ੍ਰੀਖਿਆ ਵਧੀਆ, ਸੁਚਾਰੂ ,ਨਕਲ ਰਹਿਤ ਮਹੌਲ ਵਿੱਚ ਸੰਪੰਨ -ਮਾਸਟਰ ਪਰਮਵੇਦ

ਵਿਦਿਆਰਥੀਆਂ ਦੀ ਸੋਚ ਵਿਗਿਆਨਕ ਬਣਾਉਣ ਹਿੱਤ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੂਬਾ ਪੱਧਰੀ ਪੰਜਵੀਂ ਵਿਦਿਆਰਥੀਆਂ ਚੇਤਨਾ ਪਰਖ਼ ਪ੍ਰੀਖਿਆ ਕਰਵਾਈ ਗਈ।ਇਹ ਪ੍ਰੀਖਿਆ ਸੰਸਾਰ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਦੇ ਜੀਵ ਵਿਕਾਸ ਸਿਧਾਂਤ ਨੂੰ ਸਮਰਪਿਤ 2 ਤੇ 3 ਸਤੰਬਰ ਨੂੰ ਪੰਜਾਬ ਦੀਆਂ ਸਾਰੀਆਂ ਤਰਕਸ਼ੀਲ  ਇਕਾਈਆਂ ਵੱਲੋਂ ਕਰਵਾਈ ਗਈ। ਜ਼ੋਨ ਸੰਗਰੂਰ – ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮਵੇਦ, ਤਰਕਸ਼ੀਲ ਆਗੂ ਗੁਰਦੀਪ ਸਿੰਘ ਲਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ੋਨ ਦੇ 55 ਪ੍ਰੀਖਿਆ ਕੇਂਦਰਾਂ ਵਿੱਚ ਮਿਡਲ ਦੇ 2925  ਤੇ ਸੈਕੰਡਰੀ ਦੇ 3552  ਕੁਲ 6505 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਸ਼ਮੂਲੀਅਤ ਕੀਤੀ । ਇਕਾਈ ਸੰਗਰੂਰ ਦੇ ਮੁਖੀ ਸੁਰਿੰਦਰ ਪਾਲ ਤੇ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਸੰਗਰੂਰ ਇਕਾਈ ਦੇ 12 ਪ੍ਰੀਖਿਆ ਕੇਂਦਰਾਂ ਵਿੱਚ 38 ਸਕੂਲਾਂ  ਦੇ ਮਿਡਲ ਦੇ 802 ਤੇ ਸੈਕੰਡਰੀ 1072 ਕੁਲ 1874 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ।
ਉਨ੍ਹਾਂ ਦੱਸਿਆ ਕਿ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ 426 , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ(ਲੜਕੇ) 351, ਘਰਾਚੋਂ 99, ਸਪਰਿੰਗਡੇਲਜ ਸਕੂਲ ਵਿੱਚ 106, ਬਡਰੁੱਖਾਂ 206, ਬਾਲੀਆਂ 105,ਭਲਵਾਨ 110,ਗਾਗਾ 127,ਚੂੜਲ ਕਲਾਂ 81 ਕੁਲ1874 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਮਾਸਟਰ ਪਰਮਵੇਦ ਨੇ ਕਿਹਾ ਕਿ ਇਸ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਚੇਤਨਾ ਪ੍ਰਫੁੱਲਿਤ ਕਰਨਾ, ਉਨ੍ਹਾਂ ਨੂੰ ਵਹਿਮਾਂ ਭਰਮਾਂ ਤੇ ਹਰ ਤਰ੍ਹਾਂ ਦੇ ਅੰਧਵਿਸ਼ਵਾਸਾਂ ਤੋਂ ਮੁਕਤ ਕਰਨਾ ਅਤੇ ਫਿਲਮੀ ਹੀਰੋਆਂ ਦੀ ਥਾਂ ਮਹਾਨ ਵਿਗਿਆਨੀਆਂ,ਇਨਕਲਾਬੀ ਸ਼ਹੀਦਾਂ ਅਤੇ ਚਿੰਤਕਾਂ ਦੇ ਅਸਲ ਨਾਇਕਾਂ ਦੇ ਰੂ -ਬ -ਰੂ ਕਰਵਾਉਣਾ ਹੈ ਤਾਂ ਕਿ ਇਕ ਵਿਗਿਆਨਕ,ਸਿਹਤਮੰਦ ਅਤੇ ਬਿਹਤਰ ਸਮਾਜ ਦੀ ਉਸਾਰੀ ਵਿਚ ਉਹ ਆਪਣਾ ਵੱਡਾ ਯੋਗਦਾਨ ਪਾ ਸਕਣ। ਪ੍ਰੀਖਿਆ ਨੂੰ ਨਕਲ ਰਹਿਤ ਤੇ ਵਧੀਆ ਖੁਸ਼ਗਵਾਰ ਮਾਹੌਲ ਵਿੱਚ ਸੰਪੰਨ ਕਰਨ ਦੇ ਪ੍ਰਬੰਧ ਕੀਤੇ ਹੋਏ ਸਨ ਉਨ੍ਹਾਂ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਸਾਰੇ  ਸਕੂਲ ਮੁਖੀਆਂ, ਅਧਿਆਪਕਾਂ, ਮਾਪਿਆਂ , ਵਿਦਿਆਰਥੀਆਂ, ਤਰਕਸ਼ੀਲ ਮੈਂਬਰਾਂ ਤੇ ਸੁਹਿਰਦ ਵਿਅਕਤੀਆਂ ਦਾ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਧੰਨਵਾਦ ਕੀਤਾ ਹੈ ਜਿਨ੍ਹਾਂ ਦੇ ਸਹਿਯੋਗ ਸਦਕਾ ਪ੍ਰੀਖਿਆ ਸੁਚਾਰੂ ਢੰਗ ਨਾਲ ਵਧੀਆ ਮਹੌਲ ਵਿੱਚ ਨਕਲ ਰਹਿਤ ਨੇਪਰੀ ਚੜੀ।
ਮਾਸਟਰ ਪਰਮਵੇਦ
ਜ਼ੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸਰਕਾਰ ਤੋਂ ਅੱਕੇ ਡਿੱਪੂ ਹੋਲਡਰਾਂ ਨੇ ਵਜਾਇਆ ਸੰਘਰਸ਼ ਦਾ ਵਿਗਲ ਡਿੱਪੂ ਹੋਲਡਰ 15 ਸਤੰਬਰ ਨੂੰ ਚੰਡੀਗੜ ਵਿਖੇ ਲਾਉਣਗੇ ਧਰਨਾ
Next articleਬਠਿੰਡਾ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਮਦਰ ਵਰਕਸ਼ਾਪ ਦਾ ਸਫ਼ਲਤਾ ਪੂਰਵਕ ਆਯੋਜਨ