5 ਸਤੰਬਰ ਅਧਿਆਪਕ ਦਿਵਸ ਰਾਜ ਪੱਧਰੀ ਸਮਾਰੋਹ ਤੇ ਕਰਨਗੇ ਰੋਸ ਪ੍ਰਦਰਸ਼ਨ :ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ 

18 ਸਾਲ ਸੇਵਾ ਨਿਭਾ ਚੁੱਕੇ 100 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਨੂੰ ਨਹੀਂ ਦਿੱਤਾ ਜਾ ਰਿਹਾ ਨਿਆਂ : ਗੁਰਵਿੰਦਰ ਸਿੰਘ ਤਰਨਤਾਰਨ
ਪੰਜਾਬ ਸਰਕਾਰ ਦੀ ਲਾਰੇ –ਲੱਪੇ ਅਤੇ ਦੀ ਡੰਗ ਟਪਾਓ ਨੀਤੀ ਤੋਂ ਤੰਗ ਹੋ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦੇ ਰਾਜ ਪੱਧਰੀ ਪ੍ਰੋਗਰਾਮ ਦੇ ਬਾਹਰ 18 ਸਾਲ ਸੇਵਾ ਨਿਭਾ ਚੁੱਕੇ 100 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਲਈ ਪੰਜਾਬ ਸਰਕਾਰ ਨੂੰ ਘੇਰਨ ਦਾ ਫੈਸਲਾ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਲਿਆ ਗਿਆ ਕਿਉਕਿ ਅਨੇਕਾਂ ਵਾਰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ  ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦੇ ਨਾਲ ਮੀਟਿੰਗਾਂ ਕਰਨ ਉਪਰੰਤ ਵੀ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ ।ਜੁਲਾਈ 2011 ਨੂੰ ਮਾਨਯੋਗ ਰਾਜਪਾਲ ਪੰਜਾਬ ਦੇ ਨੋਟੀਫਿਕੇਸ਼ਨ ਅਨੁਸਾਰ ਮੌਕੇ ਦੀ ਸਰਕਾਰ ਨੇ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾੁੲਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ ।ਜੱਥੇਬੰਦੀ ਦੇ ਆਗੂਆ ਨੇ ਜਾਣਕਾਰੀ ਦਿੰਦਿਆ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਿਸ਼ਨ , ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨਾਂ੍ਹ ਤਰੂੰਤ ਲਾਗੂ ਕੀਤੇ ਜਾਵੇ , ਜਦੋ ਉਪਰੋਕਤ ਲਾਭ ਪੰਜਾਬ ਦੇ ਬਾਕੀ ਸਾਰੇ ਮੁਲਾਜਮਾਂ ਨੂੰ ਦਿੱਤੇ ਜਾ ਚੁੱਕੇ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ।
ਬੇਸ਼ੱਕ ਪਿਛਲੇ ਸਾਲ ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਅਧਿਆਪਕ ਦਿਵਸ ਮੌਕੇ ਕੰਪਿਊਟਰ ਅਧਿਆਪਕਾਂ ਨਾਲ 18 ਸਾਲਾ ਤੋਂ ਕੀਤੇ ਜਾ ਰਹੇ ਸ਼ੋਸ਼ਣ  ਨੂੰ ਲੋਕਾਂ ਵਿੱਚ ਪ੍ਰਚਾਰਿਆ ਜਾਵੇਗਾ ਜਿਕਰਯੋਗ ਹੈ ਕਿ 100 ਦੇ ਕਰੀਬ ਕੰਪਿਊਟਰ ਅਧਿਆਪਕ ਜਿਨ੍ਹਾਂ ਦੀ ਨੌਕਰੀ ਦੌਰਾਨ ਮੌਤ ਹੋ ਗਈ ਹੈ ਪੰਜਾਬ ਸਰਕਾਰ ਨੇ ਉਹਨਾਂ ਦੇ ਪਰਿਵਾਰਾਂ ਦੀ ਸਾਰ ਵੀ ਨਹੀ ਲਈ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਨੋਕਰੀ ਦਿੱਤੀ ਅਤੇ ਨਾ ਹੀ ਕੋਈ ਵਿੱਤੀ ਲਾਭ ਦਿੱਤਾ ਗਿਆ।ਜਿਸ ਕਾਰਨ ਪੰਜਾਬ ਸਰਕਾਰ ਦਾ ਇਹ ਪੱਖ ਰੈਲੀ ਦੌਰਾਨ ਆਮ ਲੋਕਾਂ ਸਾਹਮਣੇ ਉਜਾਗਰ ਕਰਕੇ ਕੰਪਿਊਟਰ ਅਧਿਆਪਕ ਵਿਰੋਧੀ , ਪੰਜਾਬ ਸਰਕਾਰ ਦੇ ਚਿਹਰੇ ਨੂੰ ਪੇਸ਼ ਕੀਤਾ ਜਾਵੇਗਾ  ।
ਰੈਲੀ ਦੌਰਾਨ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ,  ਅਨਿਲ ਐਰੀ ਮੀਤ ਪ੍ਰਧਾਨ,  ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ, ਪਰਮਵੀਰ ਸਿੰਘ ਪੰਮੀ, ਪਰਮਿੰਦਰ ਸਿੰਘ ਘੁਮਾਣ ਅਤੇ ਹਰਪ੍ਰੀਤ ਸਿੰਘ ਜਨਰਲ ਸਕੱਤਰ, ਅਮਰਦੀਪ ਸਿੰਘ ਤੇ ਪ੍ਰਦੀਪ ਮਲੂਕਾ ਕਾਨੂਨੀ ਸਲਾਹਕਾਰ, ਗੁਰਦੀਪ ਸਿੰਘ ਬੈਂਸ ਜੁਇੰਟ ਸਕੱਤਰ , ਗੁਰਪ੍ਰੀਤ ਸਿੰਘ ਟੋਹੜਾ ਪ੍ਰਮੁੱਖ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ,ਪਰਮਜੀਤ ਸਿੰਘ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ, ਹਰਜਿੰਦਰ ਮਹਿਸਮਪੁਰ ਪ੍ਰੈਸ ਸਕੱਤਰ,  ਕੁਨਾਲ ਕਪੂਰ,ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਰਾਜਵਿੰਦਰ ਲਾਖਾ, ਮੈਡਮ ਰਾਖੀ ਮੰਨਨ, ਮੈਡਮ ਰਾਜਵੰਤ ਕੌਰ, ਮੈਡਮ ਸੁਖਜੀਤ ਸਹਣਾ, ਜਿਲਾ ਪ੍ਰਧਾਨ  ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਗੁਰਦਾਸ ਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ ,ਨਵਤੇਜ ਸਿੰਘ ਫਤਿਹਗੜ ਸਾਹਿਬ , ਜਗਸੀਰ ਸਿੰਘ ਫਰੀਦਕੋਟ. ਰਾਕੇਸ਼ ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ,ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਰੋਬਿਨ ਮਲੇਰਕੋਟਲਾ ੍ਰਪ੍ਰਦੀਪ ਕੁਮਾਰ ਬਰਨਾਲਾ, ਰਮਨ ਕੁਮਾਰ ਕਪੂਰਥਲਾ ,ਹਰਜਿੰਦਰ ਸਿੰਘ ਨਵਾਂ ਸ਼ਹਿਰ, ਈਸ਼ਰ ਸਿੰਘ ਬਠਿੰਡਾ ਆਗੂ ਸਾਮਿਲ ਰਹਿਣਗੇ।
ਗੁਰਵਿੰਦਰ ਸਿੰਘ ਤਰਤਾਰਨ
 ਸੂਬਾ ਪ੍ਰਧਾਨ
 ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ
99501458600

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੀ ਐੱਸ ਪੀ ਫਿਲੌਰ ਸ ਸਿਮਰਨਜੀਤ ਸਿੰਘ ਨੂੰ ਕੀਤਾ ਸਨਮਾਨਿਤ 
Next articleU.S Open: Swiatek surges past Kaja Juvan to reach pre-quarterfinals