ਚੰਡੀਗੜ੍ਹ (ਸਮਾਜ ਵੀਕਲੀ): ਕਰੋਨਾ ਕਾਰਨ ਪੰਜਾਬ ਅਤੇ ਹਰਿਆਣਾ ’ਚ 3-3 ਜਣਿਆਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ 68 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਸੂਬੇ ਵਿੱਚ 869 ਸਰਗਰਮ ਕੇਸ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕਾਰਨ ਫਰੀਦਕੋਟ, ਜਲੰਧਰ ਅਤੇ ਪਟਿਆਲਾ ’ਚ ਇਕ-ਇਕ ਜਣੇ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ 35 ਨਵੇਂ ਕੇਸ ਸਾਹਮਣੇ ਆਏ ਹਨ ਅਤੇ 27 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 789 ਸਰਗਰਮ ਕੇਸ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly