ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) 67 ਵਾ ਸਲਾਨਾ ਜੋੜ ਮੇਲਾ ਸਤਿਗੁਰ ਰਵਿਦਾਸ ਮਹਾਰਾਜ ਮੰਦਰ ਬੰਗਾ ਰੋਡ ਹੀਉਂ ਵਿਖੇ ਹੋਵੇਗਾ। ਜਿਸ ਵਿੱਚ 17 ਜੂਨ 2025 ਦਿਨ ਮੰਗਲਵਾਰ ਨੂੰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਜਾਵੇਗਾ ਜਿਸ ਵਿੱਚ ਮਿਸ਼ਨਰੀ ਕਲਾਕਾਰ ਹਰਨਾਮ ਸਿੰਘ ਬਹਿਲਪੁਰੀ, ਦਵਿੰਦਰ ਬੀਸਲਾ ਅਤੇ ਦਵਿੰਦਰ ਰੂਹੀ ਜੀ ਗੁਰੂ ਰਵਿਦਾਸ ਮਹਾਰਾਜ ਜੀ ਅਤੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦੇ ਮਿਸ਼ਨ ਨਾਲ਼ ਸਬੰਧਤ ਰਚਨਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸੰਤ ਚੰਨ ਰਾਮ ਵੈਦ ਅਤੇ ਸੰਤ ਭਜਨ ਰਾਮ ਵੈਦ ਜੀ ਸਨ ਉਥੋਂ ਦੇ ਕਰਤਾ ਧਰਤਾ ਹੁਣ ਉਹਨਾਂ ਦੀ ਯਾਦ ਵਿੱਚ ਅਤੇ ਗੁਰੂ ਰਵਿਦਾਸ ਮਹਾਰਾਜ ਦੇ ਮਿਸ਼ਨ ਨੂੰ ਸਮਰਪਿਤ ਇਹ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ।ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



