ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ। ਮੀਟਿੰਗ ਵਿੱਚ ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ ਅਤੇ ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਭ ਤੋਂ ਪਹਿਲਾਂ ਪੰਚਾਇਤ ਸਕੱਤਰ ਮੱਖਣ ਸਿੰਘ ਟੋਰੋਵਾਲ ਹੋਈ ਬੇਵਕਤੀ ਮੌਤ ਤੇ ਸ਼ੋਕ ਮਤਾ ਰੱਖਿਆ ਗਿਆ ਤੇ ਵਿਛੜੇ ਸਾਥੀ ਨੂੰ ਸ਼ਰਧਾਂਜ਼ਲੀ ਦਿੱਤੀ ਗਈ। ਮੀਟਿੰਗ ਦੇ ਫੈਸਲਿਆਂ ਵਾਰੇ ਸਕੱਤਰ ਜੀਤ ਸਿੰਘ ਬਗਵਾਈ ਨੇ ਦੱਸਿਆ ਕਿ ਆਲ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਵਲੋਂ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਦੀਆਂ ਮਾਰੂ ਨੀਤੀਆ ਵਿਰੁਧ ਦੇਸ਼ ਭਰ ਵਿਚ ਕੀਤੇ ਜਾ ਰਹੇ ਜਿਲ੍ਹਾਂ ਧਰੀ ਮੁਜ਼ਾਹਰਿਆਂ ਦੀ ਕੜੀ ਵਿਚ ਪੰਜਾਬ ਸੁਬਾਰੀਨੇਟ ਸਰਵਿਸੀਜ਼ ਫੈਡਰੇਸ਼ਨ ਵਲੋਂ ਜ਼ਿਲ੍ਹਾ ਸਕੱਤਰੇਤ ਹੁਸ਼ਿਆਰ ਪੁਰ ਵਿਖੇ ਮਿਤੀ 7-8 ਫ਼ਰਵਰੀ ਨੂੰ ਲਗਾਤਾਰ ਦੋ ਦਿਨ ਭੁੱਖ ਹੜਤਾਲ ਅਤੇ ਰੋਸ ਮੁਜਾਹਰੇ ਕਾਰਨ ਉਪਰੰਤ ਡਿਪਟੀ ਕਮਿਸ਼ਨਰ ਰਹੀ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਇਸ ਪ੍ਰੋਗਰਾਮ ਵਿਚ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰ ਸਾਥੀ ਸ਼ਾਮਿਲ ਹੋਣਗੇ। ਇਸੇ ਤਰ੍ਹਾ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੀ ਲਗਾਤਾਰ ਅਣਦੇਖੀ ਕਰਨ ਦੇ ਵਿਰੁਧ ਸਮੁੱਚੇ ਪੰਜਾਬ ਵਿਚ ਸਮੂਹ ਵਿਧਾਇਕਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਮਿਤੀ 17 ਫਰਵਰੀ ਨੂੰ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਗੜ੍ਹਸ਼ੰਕਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਮਾਸ ਡੈਪੂਟੇਸ਼ਨ ਰਾਹੀ ਆਪਣਾ ਮੰਗ ਪੱਤਰ ਦੇਣਗੇ । ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੌਰਾਨ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਚੰਡੀਗੜ੍ਹ ਵਿੱਚ ਚਾਰ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ ਤਾਂ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕੇ। ਇਸ ਸਮੇਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਹਨਾਂ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿਚ ਸ਼ਾਮਿਲ ਕੀਤਾ ਜਾਵੇ ਅਤੇ ਆਪਣੇ ਕੀਤੇ ਵਾਅਦੇ ਅਨੁਸਾਰ ਪੁਰਾਣੀ ਵੀ ਤੁਰੰਤ ਬਹਾਲ ਕੀਤੀ ਜਾਵੇ। ਮੀਟਿੰਗ ਵਿੱਚ ਪਵਨ ਕੁਮਾਰ, ਜਗਦੀਸ਼ ਪੱਖੋਵਾਲ,ਹਰਪਾਲ ਕੌਰ,ਹਰਜਿੰਦਰ ਸੂਨੀ,ਨਰੇਸ਼ ਬੱਗਾ,ਸ਼ਰਮੀਲਾ ਰਾਣੀ, ਜਸਵਿੰਦਰ ਕੌਰ, ਗੁਰਨਾਮ ਹਾਜ਼ੀਪੁਰ,ਨਿਰਮਲ ਕੌਰ ,ਕਸ਼ਮੀਰ ਕੌਰ, ਬਾਬੂ ਪਰਮਾਨੰਦ,ਬਲਵੰਤ ਰਾਮ,ਸ਼ਿੰਗਾਰਾ ਰਾਮ ਭੱਜਲ,ਬਲਵਿੰਦਰ ਕੌਰ ਸੁਨੀਤਾ ਰਾਣੀ ਹਾਜ਼ਿਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj