ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੇਂਦਰ ਦੀ ਮੋਦੀ ਸਰਕਾਰ ਵਲੋਂ ਮਗਨਰੇਗਾ ਖਤਮ ਕਰਕੇ ਨਵੇਂ ਲਿਆਂਦੇ ਕਾਨੂੰਨ ਵਿਕਸਤ ਭਾਰਤ ਜੀ ਰਾਮ ਜੀ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈਕੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡੀ ਸੀ ਦਫਤਰ ਨਵਾਂਸ਼ਹਿਰ ਅੱਗੇ 7 ਜਨਵਰੀ ਨੂੰ 11 ਵਜੇ ਦਿੱਤੇ ਜਾ ਰਹੇ ਜਿਲਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਇਸਦੀ ਤਿਆਰੀ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਮਜਾਰਾ ਖੁਰਦ ਵਿਖੇ ਮਗਨਰੇਗਾ ਮਜਦੂਰਾਂ ਦੀ ਮੀਟਿੰਗ ਕੀਤੀ ਗਈ।ਇਸ ਮੌਕੇ ਯੂਨੀਅਨ ਦੇ ਜਿਲਾ ਆਗੂ ਕਮਲਜੀਤ ਸਨਾਵਾ,ਕਿਰਨਜੀਤ ਕੌਰ, ਸੁਰਿੰਦਰ ਮੀਰਪੁਰ ਅਤੇ ਸੁਰਿੰਦਰ ਸਿੰਘ ਸਨਾਵਾ ਨੇ ਕਿਹਾ ਕਿ ਮਨਰੇਗਾ ਕਾਮਿਆਂ ਲਈ ਨਵਾਂ ਕਾਨੂੰਨ ਸਿਰਫ ਇਕ ਛਲਾਵਾ ਹੈ। ਉਹਨਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਰਾਹੀਂ ਮੋਦੀ ਸਰਕਾਰ ਬਿਜਲੀ ਦਾ ਨਿਜੀਕਰਨ ਕਰਕੇ ਕਾਰਪੋਰੇਟਰਾਂ ਨੂੰ ਖਪਤਕਾਰਾਂ ਦੀ ਲੁੱਟ ਦਾ ਲਾਇਸੰਸ ਦੇਣਾ ਚਾਹੁੰਦੀ ਹੈ।ਉਹਨਾਂ ਮਜ਼ਦੂਰਾ ਨੂੰ ਧਰਨੇ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ|
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



