70 ਸਾਲਾ ਨੌਜਵਾਨ ਸੁਖਦੇਵ ਸਿੰਘ ਨੇ 05 ਕਿਲੋਮੀਟਰ ਵਾਅਕ ਰੇਸ ਵਿੱਚ ਮੱਲਿਆ ਪਹਿਲਾ ਸਥਾਨ 

ਖੰਨਾ, 18 ਫਰਵਰੀ (ਗੁਰਬਿੰਦਰ ਸਿੰਘ ਰੋਮੀ): ਏ. ਐੱਸ. ਕਾਲਜ ਖੰਨਾ ਵੱਲੋਂ ਕਰਵਾਈਆਂ ਮਾਸਟਰ ਖੇਡਾਂ ਵਿੱਚ ਮੰਡੀ ਗੋਬਿੰਦਗੜ੍ਹ ਦੇ ਵਸਨੀਕ ਸੁਖਦੇਵ ਸਿੰਘ ਨੇ 70+ ਉਮਰ ਵਰਗ ਲਈ ਖੇਡਦਿਆਂ 05 ਕਿਲੋਮੀਟਰ ਵਾਅਕ ਰੇਸ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਮਾਜ ਨੂੰ ਤੰਦਰੁਸਤ ਸਿਹਤ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਕੀਤਾ। ਜਿਸ ਲਈ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਵਿਸ਼ੇਸ਼ ਟਰੈਕ-ਸੂਟ ਦੇ ਕੇ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਸੁਖਦੇਵ ਸਿੰਘ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਰਾਜ ਅਤੇ ਕੌਮੀ ਪੱਧਰੀ ਮੁਕਾਬਲਿਆਂ ਵਿੱਚ ਦਰਜਣਾਂ ਹੀ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਆਪਣੇ ਨਾਮ ਕਰ ਚੁੱਕੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਕਿਸਾਨ ਅੰਦੋਲਨ ਤੇ ਅਸੀਂ
Next articleਰੋਟਰੀ ਕਲੱਬ ਇਲੀਟ ਨੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਕੀਤਾ ਨਿਵੇਕਲਾ ਉਪਰਾਲਾ